ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਕਤਸਰ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਜੁੜੀ ਸੰਗਤ

06:27 PM Dec 22, 2024 IST
ਗੁੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ , 22 ਦਸੰਬਰ
Advertisement

ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾ ਸਿੰਘ ਦੀਵਾਨ ਹਾਲ ਵਿਖੇ ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਸਿੱਖ ਜਥੇਬੰਦੀਆਂ ਵੱਲੋਂ ਇਕੱਤਰਤਾ ਕੀਤੀ ਗਈ। ਇਸ ਮੌਕੇ 'ਤੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਿੱਖ ਜਥੇਬੰਦੀਆਂ ਦੇ ਆਗੂ ਪਹੁੰਚੇ। ਸੰਗਤਾਂ ਨੂੰ ਸੰਬੋਧਨ ਕਰਦਿਆ ਮਨਿੰਦਰ ਸਿੰਘ ਖਾਲਸਾ, ਨਰਿੰਦਰਪਾਲ ਸਿੰਘ ਅਤੇ ਲਸ਼ਕਰ ਸਿੰਘ ਹੋਰਾਂ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੀਬ 17 ਸਾਲ ਬਤੌਰ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦਿੱਤੀਆਂ। ਇਸ ਦੌਰਾਨ ਉਹ ਸ੍ਰੀ ਮੁਕਤਸਰ ਸਾਹਿਬ ਦੀ ਸੰਗਤ 'ਚ ਵਿਚਰਦੇ ਰਹੇ। ਉਨ੍ਹਾਂ 'ਤੇ ਜੋ ਆਚਰਣ ਹੀਣਤਾ ਦੇ ਦੋਸ਼ ਲਾਏ ਜਾ ਰਹੇ ਹਨ ਉਹ ਬਿਲਕੁਲ ਬੇਬੁਨਿਆਦ ਹਨ। ਸਿੰਘ ਸਾਹਿਬ ਬਹੁਤ ਹੀ ਵਿਦਵਾਨ, ਸਿੱਖ ਅਸੂਲਾਂ ਦੇ ਧਾਰਨੀ ਅਤੇ ਉੱਚੇ ਸੁੱਚੇ ਆਚਰਨ ਵਾਲੇ ਵਿਅਕਤੀ ਹਨ। ਸੰਗਤ ਉਸ ਵਿਅਕਤੀ ਤੋਂ ਵੀ ਭਲੀ ਭਾਂਤ ਜਾਣੂੰ ਜੋ ਇਹ ਦੋਸ਼ ਲਾ ਰਿਹਾ ਹੈ। ਉਹ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਹ ਬਿਲਕੁਲ ਝੂਠ ਬੋਲ ਰਿਹਾ ਹੈ ਜਿਸ ਨੂੰ ਸੰਗਤ ਪ੍ਰਵਾਨ ਨਹੀਂ ਕਰੇਗੀ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਦਾ ਇਕੱਠ ਸੀ।

 

Advertisement

 

Advertisement