ਗੁਰਦੁਆਰਾ ਰਾੜਾ ਸਾਹਿਬ ’ਚ ਸੰਗਰਾਂਦ ਮਨਾਈ
ਪਾਇਲ: ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸੰਤ ਬਲਜਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਪੋਹ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਬਾਬਾ ਹਰੀ ਸਿੰਘ ਰੰਧਾਵਾ ਨੇ ਸੰਗਤ ਨੂੰ ਕਥਾ ਸੁਣਾ ਕੇ ਗੁਰੂ ਸ਼ਬਦ ਨਾਲ ਜੋੜਿਆ। ਉਪਰੰਤ ਗੁਰਮਤਿ ਸਮਾਗਮ ’ਚ ਸੰਤ ਬਲਜਿੰਦਰ ਸਿੰਘ ਨੇ ਗੁਰਬਾਣੀ ’ਤੇ ਕੀਰਤਨ ਦੁਆਰਾ ਸੰਗਤ ਨੂੰ ਪੋਹ ਦੇ ਮਹੀਨੇ ’ਚ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਨਿਤਨੇਮ ਪਾਠ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਉਪਰੰਤ ਅੰਮ੍ਰਿਤ ਸੰਚਾਰ ਕਰਵਾਏ ਗਏ ਜਿਸ ਵਿਚ ਕਰੀਬ 94 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਸਮੇਂ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ’ਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਡਸਾਂ ਨੇ ਸਮਾਗਮ ’ਚ ਸ਼ਾਮਲ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਮੋਹਣ ਸਿੰਘ ਮਹੋਲੀ, ਸੰਪ੍ਰਦਾਇ ਦੇ ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ, ਟਰੱਸਟੀ ਭਾਈ ਗੁਰਨਾਮ ਸਿੰਘ ਅੜੈਚਾ, ਟਰੱਸਟੀ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ, ਟਰੱਸਟੀ ਭਾਈ ਮਲਕੀਤ ਸਿੰਘ ਪਨੇਸਰ, ਡਾ. ਗੁਰਨਾਮ ਕੌਰ ਚੰਡੀਗੜ੍ਹ, ਭਾਈ ਬਾਵਾ ਸਿੰਘ, ਭਾਈ ਕੁਲਦੀਪ ਸਿੰਘ, ਬਾਬਾ ਜਸਵੰਤ ਸਿੰਘ, ਭਾਈ ਸੁਖਵੀਰ ਸਿੰਘ ਗੁਰਦਾਸਪੁਰੀ, ਭਾਈ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ