ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਪ੍ਰਸ਼ਾਸਨ ਵੱਲੋਂ 11 ਲੱਖ ਬੂਟੇ ਲਾਉਣ ਦਾ ਟੀਚਾ

08:39 AM Jul 12, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੁਲਾਈ
ਜ਼ਿਲ੍ਹਾ ਸੰਗਰੂਰ ਵਿੱਚ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮਕਸਦ ਨਾਲ ਇਸ ਵਾਰ ਜ਼ਿਲ੍ਹੇ ਵਿਚ ਕਰੀਬ 11 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਚੇ ਦੀ ਪ੍ਰਾਪਤੀ ਦੇ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਾਲੀ ਪਈਆਂ ਥਾਵਾਂ ਉੱਪਰ ਇਹ 11 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਸਰ ਕਰ ਲਿਆ ਜਾਵੇਗਾ। ਇਸਦੇ ਨਾਲ ਹੀ ਪੰਚਾਇਤਾਂ ਨੂੰ ਬੂਟੇ ਲਗਾਉਣ ਦੇ ਟੀਚੇ ਦੇ ਨਾਲ-ਨਾਲ ਅੰਮ੍ਰਿਤ ਵਣ ਦੇ ਰੂਪ ਵਿੱਚ ਵੱਡੇ ਰਕਬੇ ਉਪਰ ਸੰਘਣੇ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਲਈ ਵਿੱਢੀ ਮੁਹਿੰਮ ਵਿੱਚ ਜ਼ਿਲ੍ਹਾ ਵਾਸੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ 01672-234196 ’ਤੇ ਫੋਨ ਕਰਕੇ ਸਰਕਾਰੀ ਨੇੜੇ ਦੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਵਿੱਚ ਬੂਟੇ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਡੀਡੀਪੀਓ ਸੁਖਚੈਨ ਸਿੰਘ ਵੀ ਹਾਜ਼ਰ ਸਨ।

Advertisement

Advertisement