ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਕੁੱਟਮਾਰ ਮਾਮਲਾ: ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ

09:04 AM Jul 01, 2024 IST
ਜਾਣਕਾਰੀ ਦਿੰਦੇ ਹੋਏ ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ
ਦੋ ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ ’ਚ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਹੈ। ਸੰਗਰੂਰ ਪੁਲੀਸ ਦੇ ਭਰੋਸੇ ਮਗਰੋਂ ਵੱਖ-ਵੱਖ ਐੱਸਸੀ ਜਥੇਬੰਦੀਆਂ ’ਤੇ ਆਧਾਰਿਤ ‘ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ’ ਵੱਲੋਂ ਪਹਿਲੀ ਜੁਲਾਈ ਨੂੰ ਇੱਥੇ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਕਿਯੂ ਏਕਤਾ ਉਗਰਾਹਾਂ ਵਲੋਂ ਕੁੱਟਮਾਰ ਮਾਮਲੇ ’ਚ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਨੂੰ ਪੁਲੀਸ ਹਵਾਲੇ ਕਰਨ ਨਾਲ ਵੀ ਐੱਸਸੀ ਜਥੇਬੰਦੀਆਂ ਦੇ ਤੇਵਰ ਨਰਮ ਪੈ ਗਏ ਹਨ। ਸਥਾਨਕ ਰੈਸਟ ਹਾਊਸ ਵਿੱਚ ‘ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ’ ਦੇ ਮੈਂਬਰਾਂ ਦਰਸ਼ਨ ਸਿੰਘ ਕਾਂਗੜਾ, ਵਿੱਕੀ ਪਰੋਚਾ, ਚਮਕੌਰ ਸਿੰਘ ਵੀਰ, ਸ਼ਕਤੀਜੀਤ ਸਿੰਘ, ਬੰਨੀ ਖਹਿਰਾ, ਵਿਜੈ ਸਾਹਨੀ, ਰਾਹੁਲ ਕੁਮਾਰ ਮੁੰਨਾ ਅਤੇ ਦਰਸ਼ਨ ਸਿੰਘ ਧੂਰੀ ਆਦਿ ਨੇ ਕਿਹਾ ਕਿ 6 ਜੂਨ ਨੂੰ ਘਟਨਾ ਤੋਂ ਬਾਅਦ ਭਾਵੇਂ ਸੰਗਰੂਰ ਪੁਲੀਸ ਵੱਲੋਂ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਖ਼ਿਲਾਫ਼ ਕੁੱਟਮਾਰ ਸਣੇ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਸੀ ਪਰ ਐਕਸ਼ਨ ਕਮੇਟੀ ਨੇ ਮੰਗ ਕੀਤੀ ਸੀ ਕਿ ਕੇਸ ਵਿੱਚ ਧਾਰਾ 307 ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਕੁੱਟਮਾਰ ਕਰਨ ਲਈ ਹੱਲਾਸ਼ੇਰੀ ਦੇਣ ਵਾਲਿਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਪਰ ਪੁਲੀਸ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਸੀ, ਜਿਸ ਕਾਰਨ ਐਕਸ਼ਨ ਕਮੇਟੀ ਵੱਲੋਂ ਪਹਿਲੀ ਜੁਲਾਈ ਨੂੰ ਸੂਬਾ ਪੱਧਰੀ ਰੋਸ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਹੁਣ ਡੀਐੱਸਪੀ ਨੇ ਐਕਸ਼ਨ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੌਰਾਨ ਭਰੋਸਾ ਦਿੱਤਾ ਹੈ ਕਿ ਤਿੰਨ ਮੈਂਬਰੀ ਐੱਸਆਈਟੀ ਵੱਲੋਂ 10 ਦਿਨਾਂ ’ਚ ਜਾਂਚ ਕਰ ਕੇ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਮਗਰੋਂ ਐਕਸ਼ਨ ਕਮੇਟੀ ਨੇ ਭਲਕੇ ਪਹਿਲੀ ਜੁਲਾਈ ਦਾ ਰੋਸ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੁੱਟਮਾਰ ਦੇ ਸ਼ਿਕਾਰ ਨੌਜਵਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਡੀਐੱਸਪੀ ਮਨੋਜ ਗੋਰਸੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਤਿੰਨ ਮੈਂਬਰੀ ਐੱਸਆਈਟੀ ਬਣਾਈ ਗਈ ਹੈ, ਜਿਸ ਵਿੱਚ ਐੱਸਪੀ (ਡੀ) ਸੰਗਰੂਰ, ਡੀਐਸਪੀ (ਆਰ) ਸੰਗਰੂਰ ਅਤੇ ਡੀਐੱਸਪੀ ਲਹਿਰਾਗਾਗਾ ਸ਼ਾਮਲ ਹਨ।

Advertisement

Advertisement
Advertisement