ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦਾ ਕਿਲ੍ਹਾ ਫਤਹਿ ਕਰਨ ਸੰਗਰੂਰ ਆਇਆ ਖਹਿਰਾ: ਵੜਿੰਗ

07:10 AM May 09, 2024 IST
ਸੰਗਰੂਰ ’ਚ ਰੈਲੀ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਮਈ
ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ, ਜਸਟਿਸ ਰਣਜੀਤ ਸਿੰਘ ਸਣੇ ਵੱਡੀ ਗਿਣਤੀ ਵਿੱਚ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਸ਼ਾਮਲ ਹੋਈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੇਕਰ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣ ਗਿਆ ਤਾਂ ਦੇਸ਼ ਦੇ ਨਕਸ਼ੇ ਤੋਂ ਪੰਜਾਬ ਖਤਮ ਹੋ ਜਾਵੇਗਾ। ਉਨ੍ਹਾਂ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਆਪਣੇ ਪੈਰੀਂ ਆਪ ਕੁਹਾੜਾ ਨਾ ਮਾਰਿਓ। ਉਨ੍ਹਾਂ ਕਿਹਾ ਕਿ ਖਹਿਰਾ ਪੰਜਾਬ ਦਾ ਪੁੱਤ ਹੈ, ਜਿਸਦੇ ਖ਼ਿਲਾਫ਼ ਕਹਿਣ ਲਈ ਵਿਰੋਧੀਆਂ ਕੋਲ ਕੋਈ ਮੁੱਦ ਨਹੀਂ ਹੈ। ਇਸ ਕਰਕੇ ਖਹਿਰਾ ਨੂੰ ਬਾਹਰਲਾ ਉਮੀਦਵਾਰ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਪੰਜਾਬ ਦੇ ਲੋਕਾਂ ਵਾਸਤੇ ਲੜਿਆ, ਜੇਲ੍ਹ ਗਿਆ ਅਤੇ ਤਸ਼ੱਦਦ ਝੱਲਿਆ। ਪੰਜਾਬ ਦੇ ਲੋਕਾਂ ਦੀ ਲੜਾਈ ਲੜਨ ਖਾਤਰ ਭੁਲੱਥ ਤੋਂ ਚੱਲ ਕੇ ਆਮ ਆਦਮੀ ਪਾਰਟੀ ਦਾ ਕਿਲ੍ਹਾ ਫਤਹਿ ਕਰਨ ਸੰਗਰੂਰ ਆਇਆ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦਾ ਚੋਣ ਨਤੀਜਾ ਸਮੁੱਚੇ ਪੰਜਾਬ ਦੀ ਰਾਜਨੀਤੀ ਦੀ ਦਸ਼ਾ ਤੇ ਦਿਸ਼ਾ ਤੈਅ ਕਰੇਗਾ। ਉਨ੍ਹਾਂ ਭਾਜਪਾ ਤੇ ‘ਆਪ’ ’ਤੇ ਵਰ੍ਹਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਦੋਹਰੀ ਤਾਨਾਸ਼ਾਹੀ ਦਾ ਸ਼ਿਕਾਰ ਹੋ ਰਹੇ ਹਨ। ਖਹਿਰਾ ਨੇ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਸੰਗਰੂਰ ਹਲਕੇ ਵਿੱਚ ਰੇਲ ਕੋਚ ਫੈਕਟਰੀ ਵਰਗਾ ਵੱਡਾ ਪ੍ਰਾਜੈਕਟ ਲਿਆਉਣ ਦੇ ਸੌ ਫੀਸਦੀ ਯਤਨ ਕਰਨਗੇ।

Advertisement

ਕਾਂਗਰਸ ਸੰਗਰੂਰ ’ਚ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ: ਖਹਿਰਾ

ਧੂਰੀ (ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ): ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਧੂਰੀ ਸ਼ਹਿਰ ਅੰਦਰ ਚੋਣ ਪ੍ਰਚਾਰ ਤੇਜ਼ ਕਰਦਿਆਂ ਟਕਸਾਲੀ ਕਾਂਗਰਸੀਆ ਨੇ ਏਕਤਾ ਦਾ ਸਬੂਤ ਦਿੱਤਾ। ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੇ ਇੱਕ ਪੈਲੇਸ ਵਿੱਚ ਬੀਤੀ ਦੇਰ ਸ਼ਾਮ ਰੈਲੀ ਕਰਵਾਈ। ਇਨ੍ਹਾਂ ਸਮਾਗਮਾਂ ਵਿੱਚ ਕਾਂਗਰਸ ਵਰਕਰਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੰਗਰੂਰ ਅੰਦਰ ਕਾਂਗਰਸ ਪਾਰਟੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ ਕਿਉਂਕਿ ਕਾਂਗਰਸ ਪਾਰਟੀ ਨੂੰ ਖੋਰਾ ਲਾਉਣ ਤੇ ਵਰਕਰਾਂ ਦੀਆਂ ਮੁਸ਼ਕਲਾਂ ਨਾ ਸੁਣਨ ਵਾਲੇ ਪਾਰਟੀ ਨੂੰ ਪਹਿਲਾਂ ਹੀ ਅਲਵਿਦਾ ਕਹਿ ਗਏ ਹਨ, ਜੋ ਪਾਰਟੀ ਲਈ ਸ਼ੁਭ ਸ਼ਗਨ ਹੈ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਜਦੋਂ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ ਤਾਂ ‘ਆਪ’ ਆਗੂਆਂ ਦੀਆਂ ਚੀਕਾਂ ਨਿਕਲਣਗੀਆਂ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਸਿਬੀਆ, ਸੁਰਿੰਦਰ ਬਖਸ਼ੀ, ਹੰਸ ਰਾਜ ਗੁਪਤਾ, ਗੁਰਪਿਆਰ ਸਿੰਘ ਧੂਰਾ, ਗੁਰਬਖਸ਼ ਸਿੰਘ ਗੁੱਡੂ, ਲਖਵੀਰ ਬਮਾਲ, ਚਮਕੋਰ ਕੁੰਬੜਵਾਲ, ਕੋਸਲਰ ਰਾਜੀਵ ਚੌਧਰੀ, ਗੋਰਾ ਐੱਮਸੀ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

Advertisement
Advertisement
Advertisement