ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਸ਼ਹਿਰ ਨੂੰ ਕੂੜਾ ਮੁਕਤ ਕੀਤਾ ਜਾਵੇਗਾ: ਭਰਾਜ

10:16 AM Oct 26, 2024 IST
ਵਿਧਾਇਕ ਨਰਿੰਦਰ ਕੌਰ ਭਰਾਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਕਤੂਬਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਆਰੰਭੀ ਮੁਹਿੰਮ ਵਿੱਚ ਅੱਜ ਇੱਕ ਹੋਰ ਨਿਵੇਕਲਾ ਉਪਰਾਲਾ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਰਿਹਾਇਸ਼ੀ ਖੇਤਰ ਤੋਂ ਲੈ ਕੇ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਹਿੱਸੇ ਨੂੰ ਪੂਰੀ ਤਰ੍ਹਾਂ ਕੂੜਾ ਰਹਿਤ ਕਰ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਸਵੱਛ ਭਾਰਤ ਟੀਮ ਦੀ ਮੌਜੂਦਗੀ ਵਿੱਚ ਵਿਧਾਇਕ ਭਰਾਜ ਨੇ ਦੱਸਿਆ ਕਿ ਪਿਛਲੇ ਮਹੀਨੇ ਸ਼ਹਿਰ ਦੇ ਰਿਹਾਇਸ਼ੀ ਏਰੀਏ ਨੂੰ ਡੰਪ ਮੁਕਤ ਕਰਨ ਦੀ ਮੁਹਿੰਮ ਆਰੰਭ ਕੀਤੀ ਗਈ ਸੀ ਜਿਸ ਤਹਿਤ ਸ਼ਹਿਰ ਦੇ 90 ਫ਼ੀਸਦੀ ਖੇਤਰ ਨੂੰ ਕਵਰ ਕਰਦੇ ਹੋਏ ਕੂੜਾ ਕਰਕਟ ਇਕੱਤਰ ਕਰਨ ਵਾਲੀਆਂ ਵੈਨਾਂ ਤੇ ਸਫ਼ਾਈ ਕਰਮਚਾਰੀ ਨੂੰ ਤਾਇਨਾਤ ਕੀਤਾ ਗਿਆ ਅਤੇ ਘਰਾਂ ਵਿੱਚ ਹੀ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨਾ ਆਰੰਭ ਕਰ ਦਿੱਤਾ ਹੈ।
ਵਿਧਾਇਕ ਭਰਾਜ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਰਿਹਾਇਸ਼ੀ ਖੇਤਰ ਨੂੰ ਕੂੜਾ ਕਰਕਟ ਤੋਂ ਰਹਿਤ ਕਰਨ ਦੀ ਇਸ ਮੁਹਿੰਮ ਦੇ ਬਾਵਜੂਦ ਜਦੋਂ ਨਗਰ ਕੌਂਸਲ ਦੀਆਂ ਸਫ਼ਾਈ ਟੀਮਾਂ ਦੇ ਸਾਹਮਣੇ ਇਹ ਤੱਥ ਆਏ ਕਿ ਰਾਤ ਸਮੇਂ ਕੁਝ ਲੋਕ ਕੂੜਾ ਕਰਕਟ ਨੂੰ ਡੰਪਾਂ ਜਾਂ ਸੜਕਾਂ ਦੇ ਆਲੇ-ਦੁਆਲੇ ਹੀ ਸੁੱਟ ਰਹੇ ਹਨ। ਇਸ ਦੀ ਚੌਕਸੀ ਰੱਖੀ ਗਈ ਅਤੇ ਇਸ ਸਮੱਸਿਆ ਦੇ ਸਥਾਈ ਹੱਲ ਬਾਰੇ ਯੋਜਨਾ ਤਿਆਰ ਕੀਤੀ ਗਈ ਜਿਸ ਨੂੰ ਹੁਣ ਪੜਾਅਵਾਰ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਰੈਗੂਲਰ ਤੌਰ ’ਤੇ ਕੂੜਾ ਕਰਕਟ ਇਕੱਤਰ ਕਰਨ ਲਈ ਏਸ ਵੈਨ ਸ਼ੁਰੂ ਕੀਤੀ ਗਈ ਹੈ। ਇਹ ਰੋਜ਼ਾਨਾ ਸਵੇਰੇ 9.30 ਵਜੇ ਚੱਲੇਗੀ ਅਤੇ ਸੰਗਰੂਰ ਸ਼ਹਿਰ ਦੇ ਰਿੰਗ ਰੋਡ, ਭਗਤ ਸਿੰਘ ਚੌਕ ਤੋਂ ਲੈ ਕੇ ਨਾਭਾ ਗੇਟ ਤੱਕ, ਪਟਿਆਲਾ ਗੇਟ ਤੋਂ ਬਰਨਾਲਾ ਚੌਕ ਤੱਕ ਅਤੇ ਬਾਹਰੀ ਖੇਤਰ ਵਿੱਚ ਕੂੜਾ ਕਰਕਟ ਨੂੰ ਇਕੱਤਰ ਕਰੇਗੀ। ਆਉਣ ਵਾਲੇ ਸਮੇਂ ਵਿੱਚ ਇਹੀ ਪ੍ਰਕਿਰਿਆ ਸ਼ਾਮ ਨੂੰ ਵੀ ਆਰੰਭ ਹੋਵੇਗੀ।
ਵਿਧਾਇਕ ਨੇ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਸ਼ਹਿਰ ਨੂੰ ਸਵੱਛ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisement

Advertisement