ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ: ਵਾਤਾਵਰਨ ਪ੍ਰੇਮੀਆਂ ਤੇ ਮੋਹਤਬਰਾਂ ਨੇ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

06:41 AM May 16, 2024 IST
ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦੇ ਹੋਏ ਮੈਡਮ ਜਸਿੰਦਰ ਸੇਖੋਂ, ਵਾਤਾਵਰਨ ਪ੍ਰੇਮੀ ਤੇ ਮੋਹਤਬਰ। -ਫੋੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਮਈ
ਸੰਗਰੂਰ ਦੇ ਕਈ ਮੋਹਤਬਰ ਵਸਨੀਕਾਂ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਕੁੱਝ ਸਿਆਸਤਦਾਨਾਂ, ਸਰਕਾਰੀ ਨੌਕਰਸ਼ਾਹਾਂ ਅਤੇ ਠੇਕੇਦਾਰਾਂ ਦੀ ਕਥਿਤ ਮਿਲੀਭੁਗਤ ’ਤੇ ਸਵਾਲ ਖੜ੍ਹੇ ਕਰਦਿਆਂ ਜਿੱਥੇ ਸੰਗਰੂਰ ਦੇ ਲਟਕ ਰਹੇ ਮੁੱਦਿਆਂ ਦਾ ਮਾਮਲਾ ਉਠਾਇਆ ਗਿਆ ਹੈ, ਉੱਥੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਸ਼ਹਿਰ ਦੇ ਵਾਤਾਵਰਨ ਅਤੇ ਵਿਰਾਸਤੀ ਸੰਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਮੈਡਮ ਜਸਿੰਦਰ ਸੇਖੋਂ, ਦੇਵਿੰਦਰ ਸਿੰਘ ਮਾਨਸ਼ਾਹੀਆ, ਗੀਤ ਗਰੇਵਾਲ, ਬ੍ਰਿ, ਰਾਜਸ਼ੇਰ ਸਿੰਘ ਗਰੇਵਾਲ, ਲੈਫ. ਕਮਾਂਡਰ ਰਣਵੀਰ ਸਿੰਘ, ਕਿਰਨ ਸਿੰਘ ਬਲਵਾੜ ਰੂਰਲ ਇੰਡੀਆ ਫਾਰ ਇਨਵਾਇਰਮੈਂਟ ਆਫ਼ ਵਿਮੈੱਨ, ਲੈਫ. ਕਰਨਲ ਪੀ.ਐੱਸ. ਗਰੇਵਾਲ ਤੇ ਐਡਵੋਕੇਟ ਦੀਪ ਸ਼ਿਵਜੋਤ ਮਾਨ ਨੇ ਹਲਕੇ ਨਾਲ ਸਬੰਧਤ ਸਿਆਸਤਦਾਨਾਂ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉਪਰ ਸਵਾਲ ਖੜ੍ਹੇ ਕੀਤੇ। ਮੁੱਖ ਬੁਲਾਰੇ ਮੈਡਮ ਸੇਖੋਂ ਨੇ ਕਿਹਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀਆਂ, ਅਣ-ਅਧਿਕਾਰਤ ਤੌਰ ’ਤੇ ਰੁੱਖਾਂ ਦੀ ਕਟਾਈ ਕਾਰਨ ਵਾਤਾਵਰਨ ਵਿੱਚ ਵਿਗਾੜ ਆ ਰਿਹਾ ਹੈ ਜਦਕਿ ਵਿਰਾਸਤੀ ਇਮਾਰਤਾਂ ਦੀ ਸੰਭਾਲ ਪ੍ਰਤੀ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ’ਚ ਟੈਂਡਰ ਬੋਲੀ ਦਾ ਘਪਲਾ, ਸ਼ਹਿਰ ਦੇ ਵਿਕਾਸ ਅਤੇ ਵਾਤਾਵਰਨ ਦੀ ਅਖੰਡਤਾ ਨੂੰ ਕਮਜ਼ੋਰ ਕਰਨ ਵਾਲੇ ਡੂੰਘੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਅਧਿਕਾਰੀਆਂ ਕੋਲ ਮੁੱਦਿਆਂ ਨੂੰ ਉਠਾ ਚੁੱਕੇ ਹਨ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕੂੜਾ ਡੰਪਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਪਿੰਡ ਦੇਹ ਕਲਾਂ ਦੇ ਖੇਤੀ ਵਾਲੇ ਖੇਤਰ ਵਿੱਚ ਇੱਕ ਸੀਮਿੰਟ ਪਲਾਂਟ ਦੀ ਤਜਵੀਜ਼ਤ ਸਥਾਪਨਾ ਖ਼ਿਲਾਫ਼ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਸੀ ਅਤੇ ਅਦਾਲਤ ਵੱਲੋਂ ਫੈਕਟਰੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ੱਦੀ ਜ਼ਿਲ੍ਹੇ ਦੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਕਾਰਵਾਈ ਕਰਨ ਤੇ ਸਾਹਮਣੇ ਆਏ ਕਥਿਤ ਘਪਲਿਆਂ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਸਾਰੇ ਵਸਨੀਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਮੁੱਦਿਆਂ ’ਤੇ ਚੋਣ ਉਮੀਦਵਾਰਾਂ ਨੂੰ ਸਵਾਲ ਕਰਨ।

Advertisement

Advertisement
Advertisement