ਸੰਗਰੂਰ: ਜ਼ਖ਼ਮੀ ਪ੍ਰਿਤਪਾਲ ਸਿੰਘ ਨੂੰ ਘਟਨਾ ਵਾਲੀ ਥਾਂ ਦੀ ਨਿਸ਼ਾਨਦੇਹੀ ਲਈ ਖਨੌਰੀ ਬਾਰਡਰ ਲਿਆਂਦਾ
01:19 PM Apr 04, 2024 IST
Advertisement
ਗੁਰਦੀਪ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 4 ਅਪਰੈਲ
ਖਨੌਰੀ ਬਾਰਡਰ ਤੋਂ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਕੇ ਕਥਿਤ ਤੌਰ ’ਤੇ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਦੇ ਹੁਕਮ ’ਤੇ ਨਿਸ਼ਾਨਦੇਹੀ ਕਰਾਉਣ ਲਈ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ਤੇ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ 'ਤੇ ਜਵਾਬ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਮਾਂ ਮੰਗਿਆ ਸੀ ਅਤੇ ਇਹ ਵੀ ਕਿਹਾ ਕਿ ਪੁਲੀਸ ਨੂੰ ਘਟਨਾ ਵਾਲੀ ਥਾਂ ਦੀ ਪਛਾਣ ਕਰਨੀ ਪਵੇਗੀ ਕਿ ਉਹ ਹਰਿਆਣਾ ਵਿਚ ਹੈ ਜਾਂ ਪੰਜਾਬ ਵਿੱਚ, ਜਿਸ ’ਤੇ ਪ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਦਾਲਤ ਪਾਸੋਂ ਮੰਗ ਕਰਨ ’ਤੇ ਕਿ ਜੇ ਸਰਕਾਰ ਉਸ ਨੂੰ ਐਂਬੂਲੈਂਸ ਮੁਹੱਈਆ ਕਰਵਾਉਂਦੀ ਹੈ ਤਾਂ ਪ੍ਰਿਤਪਾਲ ਨੂੰ ਘਟਨਾ ਵਾਲੀ ਥਾਂ 'ਤੇ ਲਿਜਾਇਆ ਜਾ ਸਕਦਾ ਹੈ। ਅੱਜ ਡੀਐੱਸਪੀ ਪਾਤੜਾਂ ਦੀ ਅਗਵਾਈ ਵਿੱਚ ਪ੍ਰਿਤਪਾਲ ਸਿੰਘ ਨੂੰ ਖਨੌਰੀ ਬਾਰਡਰ ’ਤੇ ਲਿਆਂਦਾ ਗਿਆ।
Advertisement
Advertisement
Advertisement