ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੁੱਤਰ ਨੂੰ ਜਨਮ ਦਿੱਤਾ
01:08 PM Sep 05, 2023 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਸਤੰਬਰ
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਪੁੱਤਰ ਨੂੰ ਜਨਮ ਦਿੱਤਾ। ਇਸ ਸਬੰਧੀ ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਨੇ ਦੱਸਿਆ ਕਿ ਨਰਿੰਦਰ ਕੌਰ ਭਰਾਜ ਕੱਲ੍ਹ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੋਏ ਸਨ। ਅੱਜ ਸਵੇਰੇ ਉਨ੍ਹਾਂ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਾਂ ਤੇ ਪੁੱਤਰ ਦੋਵੇਂ ਸਿਹਤਮੰਦ ਹਨ। ਇਸੇ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।
Advertisement
Advertisement