ਸੰਗਰੂਰ: ਪੈਨਸ਼ਨਰਾਂ ਨੇ ਮਨੀਪੁਰ ਘਟਨਾ ਵਿਰੁਧ ਰੋਸ ਮਾਰਚ ਕਰਕੇ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫ਼ੂਕੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜੁਲਾਈ
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਨੀਪੁਰ ’ਚ ਦੋ ਔਰਤਾਂ ਦੇ ਸ਼ੋਸ਼ਣ ਦੀ ਘਟਨਾ ਦੇ ਵਿਰੋਧ ’ਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿਚ ਕੇਂਦਰ ਅਤੇ ਮਨੀਪੁਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੈਨਸ਼ਨਰ ਘਟਨਾ ਦੇ ਦੋਸ਼ੀਆਂ ਨੂੰ ਫਾਂਸ਼ੀ ਦੀ ਸਜ਼ਾ ਦੇਣ ਅਤੇ ਮਨੀਪੁਰ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ।
ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੈਨਸ਼ਨਰ ਡੀਸੀ ਕੰਪਲੈਕਸ ਵਿਖੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ ਅਤੇ ਕੇਂਦਰ ਅਤੇ ਰਾਜ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਭੁਪਿੰਦਰ ਸਿੰਘ ਜੱਸੀ, ਚੇਅਰਮੈਨ ਜਗਜੀਤਇੰਦਰ ਸਿੰਘ ਨੇ ਘਟਨਾ ਨੂੰ ਅਤਿ ਸ਼ਰਮਨਾਕ ਕਰਾਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਮਨੀਪੁਰ ਵਿਚ ਔਰਤਾਂ ਨੂੰ ਨਿਰਵਸਤਰ ਕਰਕੇ ਕੀਤੀ ਬੇਪਤੀ ਅਤੇ ਕੀਤੇ ਤਸ਼ੱਦਦ ਨਾਲ ਸਮੁੱਚੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ। ਆਗੂ ਪੀਪੀ ਸ਼ਰਮਾ, ਸੱਜਣ ਸਿੰਘ ਪੂਨੀਆ, ਸਤਪਾਲ ਸਿੰਗਲਾ, ਗੁਰਦੇਵ ਸਿੰਘ ਲੂੰਬਾ, ਰਵਿੰਦਰ ਸਿੰਘ ਗੁੱਡੂ, ਨਿਹਾਲ ਸਿੰਘ ਮੰਗਵਾਲ, ਰਾਮ ਲਾਲ ਪਾਂਧੀ, ਬਲਦੇਵ ਰਾਜ ਮਦਾਨ ਅਤੇ ਸੁਰਿੰਦਰਪਾਲ ਸਿੰਘ ਸਿਦਕੀ ਨੇ ਕਿਹਾ ਕਿ ਬੇਟੀ ਬਚਾਓ ਦਾ ਨਾਅਰਾ ਦੇਣ ਵਾਲੀਆਂ ਸਰਕਾਰਾਂ ਦੇ ਅਧੀਨ ਇਹ ਘਟਨਾ ਵਾਪਰੀ ਹੈ ਜੋ ਕਿ ਅਤਿ ਮੰਦਭਾਗਾ ਹੈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਇਸ ਸ਼ਰਮਨਾਕ ਘਟਨਾ ਦੀ ਦੇਸ਼-ਵਿਦੇਸ਼ ਤੱਕ ਨਿੰਦਾ ਹੋ ਰਹੀ ਹੈ ਅਤੇ ਦੇਸ਼ ਨੂੰ ਸ਼ਰਮਸਾਰ ਹੋਣਾ ਪਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਨੂੰ ਫਾਸ਼ੀ ਦੀ ਸਜ਼ਾ ਦਿੱਤੀ ਜਾਵੇ ਅਤੇ ਮਨੀਪੁਰ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਇਸ ਮੌਕੇ ਹਰਪਾਲ ਸਿੰਘ, ਗੁਰਦੇਵ ਸਿੰਘ ਭੁੱਲਰ, ਪਵਨ ਕੁਮਾਰ ਗੋਇਲ, ਜੰਟ ਸਿੰਘ ਸੋਹੀਆਂ, ਜ਼ਰਨੈਲ ਸਿੰਘ ਲੁਬਾਣਾ, ਲਾਭ ਸਿੰਘ, ਗਿਰਧਾਰੀ ਲਾਲ, ਅਵਨਿਾਸ਼ ਸ਼ਰਮਾ, ਹਰਦਿਆਲ ਸਿੰਘ, ਗੋਬਿੰਦਰ ਸ਼ਰਮਾ, ਸੁਰਿੰਦਰ ਪਾਲ ਗਰਗ, ਰਾਜਿੰਦਰ ਸਿੰਘ ਚੰਗਾਲ, ਜਸਵੀਰ ਸਿੰਘ ਖਾਲਸਾ, ਕੰਵਲਜੀਤ ਸਿੰਘ, ਲਾਲ ਚੰਦ ਸੈਣੀ, ਜਰਨੈਲ ਸਿੰਘ, ਸਤਪਾਲ, ਨੰਦ ਲਾਲ ਮਲਹੋਤਰਾ, ਗੁਰਬਖਸ਼ ਸਿੰਘ, ਓਪੀ ਸ਼ਰਮਾ ਤੇ ਭਜਨ ਸਿੰਘ ਸਮੇਤ ਪੈਨਸ਼ਨਰਜ਼ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।