ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਪੁਲੀਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 14 ਗ੍ਰਿਫ਼ਤਾਰ

07:32 AM Sep 22, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਸਤੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਹਫ਼ਤੇ ਦੌਰਾਨ 13 ਕੇਸ ਦਰਜ ਕਰ ਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 109 ਗ੍ਰਾਮ ਹੈਰੋਇਨ, 30 ਕਿਲੋ ਭੁੱਕੀ ਚੂਰਾ ਪੋਸਤ, 67.500 ਲਿਟਰ ਸ਼ਰਾਬ ਦੇਸੀ, 12.750 ਲਿਟਰ ਨਾਜਾਇਜ਼ ਸ਼ਰਾਬ, 18 ਲਿਟਰ ਸ਼ਰਾਬ ਅੰਗਰੇਜ਼ੀ, ਚਾਲੂ ਭੱਠੀ ਅਤੇ 180 ਲਿਟਰ ਲਾਹਣ ਬਰਾਮਦ ਕੀਤਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 14 ਤੋਂ 20 ਸਤੰਬਰ ਤੱਕ ਨਸ਼ਿਆਂ ਦੇ 6 ਕੇਸ ਦਰਜ ਕਰ ਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 109 ਗ੍ਰਾਮ ਹੈਰੋਇਨ ਅਤੇ 30 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ 7 ਕੇਸ ਦਰਜ ਕਰ ਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 67.500 ਲਿਟਰ ਦੇਸੀ ਸ਼ਰਾਬ, 12.750 ਲਿਟਰ ਸ਼ਰਾਬ ਨਾਜਾਇਜ਼, 18 ਲਿਟਰ ਸ਼ਰਾਬ ਅੰਗਰੇਜ਼ੀ, ਇੱਕ ਚਾਲੂ ਭੱਠੀ ਅਤੇ 180 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਵਲੋਂ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਗਜ਼ਟਿਡ ਅਫ਼ਸਰਾਂ ਵੱਲੋਂ 14 ਪਿੰਡਾਂ/ ਕਸਬਿਆਂ ਵਿਚ ਪਬਲਿਕ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ ਹੈ।

Advertisement

Advertisement