For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਪੁਲੀਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼

10:37 AM Oct 13, 2024 IST
ਸੰਗਰੂਰ ਪੁਲੀਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼
ਸੰਗਰੂਰ ’ਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਸਰਤਾਜ ਸਿੰਘ ਚਾਹਲ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਅਕਤੂਬਰ
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਇੱਕ ਗਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਪਿਸਟਲ ਦੇਸੀ 32 ਬੋਰ ਸਮੇਤ 8 ਜ਼ਿੰਦਾ ਕਾਰਤੂਸ ਅਤੇ ਕਿਰਪਾਨ ਬਰਾਮਦ ਕਰਵਾਏ ਗਏ ਹਨ।
ਪੁਲੀਸ ਅਨੁਸਾਰ ਇਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਇਹ ਸੰਗਰੂਰ ਏਰੀਏ ਵਿੱਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਵਿਉਂਤਬੰਦੀ ਕਰ ਰਹੇ ਸਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲੀਸ ਪਾਰਟੀ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਕਰ ਰਹੇ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਪ੍ਰੀਤ ਸਿੰਘ ਉਰਫ ਗੋਪੀ ਵਾਸੀ ਕੋਕਰੀ ਕਲਾਂ ਜ਼ਿਲ੍ਹਾ ਮੋਗਾ, ਜਗਸੀਰ ਸਿੰਘ ਉਰਫ ਗੱਗੀ ਵਾਸੀ ਤੁੰਗਾ ਜ਼ਿਲ੍ਹਾ ਸੰਗਰੂਰ, ਮਨਪ੍ਰੀਤ ਸਿੰਘ ਉਰਫ ਰੋਹਿਤ ਵਾਸੀ ਮਾਜਰੀ ਜ਼ਿਲ੍ਹਾ ਲੁਧਿਆਣਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਖਾਣਵੱਧ ਜ਼ਿਲ੍ਹਾ ਮੋਗਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਲਕ ਜ਼ਿਲ੍ਹਾ ਲੁਧਿਆਣਾ ਨੇ ਰਲ ਕੇ ਮਾਸਟਰਮਾਈਂਡ ਧਰਮਪ੍ਰੀਤ ਸਿੰਘ ਉਰਫ ਗੋਪੀ ਦੇ ਪਲਾਨ ਮੁਤਾਬਕ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਸੰਗਰੂਰ ਦੇ ਕਿਸੇ ਘਰ ਵਿੱਚ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਹਨ। ਦੌਰਾਨੇ ਤਫਤੀਸ਼ ਪੁਲੀਸ ਵਲੋਂ ਲਿੰਕ ਰੋਡ ਕੁਲਾਰ ਖੁਰਦ ਪਾਸ ਝਾੜੀਆਂ ਵਿੱਚ ਲੁਕ ਕੇ ਬੈਠੇ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਨੂੰ ਕਾਬੂ ਕਰ ਲਿਆ ਗਿਆ।

Advertisement

Advertisement
Advertisement
Author Image

Advertisement