ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ

07:20 AM Aug 08, 2024 IST
ਸੰਗਰੂਰ ਦੀ ਰਾਮਬਸਤੀ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੀ ਹੋਈ ਪੁਲੀਸ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਗਸਤ
ਸੰਗਰੂਰ ਪੁਲੀਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨੁਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਨਸ਼ਿਆਂ ਦੀ ਰੋਕਥਾਮ ਲਈ ਸ਼ਹਿਰ ਦੀ ਰਾਮਨਗਰ ਬਸਤੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਪ ਕਪਤਾਨ ਪੁਲੀਸ ਮਨੋਜ ਗੋਰਸੀ ਦੀ ਅਗਵਾਈ ਹੇਠ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵਲੋਂ ਬਸਤੀ ਵਿਚ ਕਰੀਬ ਇੱਕ ਘੰਟਾ ਤਲਾਸ਼ੀ ਕੀਤੀ ਗਈ। ਇਸ ਦੌਰਾਨ ਸ਼ਰਾਬ ਦੀਆਂ 23 ਬੋਤਲਾਂ ਬਰਾਮਦ ਹੋਈਆਂ ਜਦੋਂ ਕਿ ਚਾਰ ਸ਼ੱਕੀ ਮੋਟਰਸਾਈਕਲ/ਸਕੂਟੀ ਨੂੰ ਕਬਜ਼ੇ ਵਿਚ ਲਿਆ ਗਿਆ ਹੈ। ਸੰਗਰੂਰ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵਲੋਂ ਰਾਮਨਗਰ ਬਸਤੀ ਵਿਚ ਸਰਚ ਅਭਿਆਨ ਤਹਿਤ ਘਰਾਂ ਦੀ ਤਲਾਸ਼ੀ ਲਈ ਗਈ। ਮਨੋਜ ਗੋਰਸੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਸ਼ਰਾਬ ਦੀਆਂ 23 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਸ਼ੱਕ ਦੇ ਆਧਾਰ ’ਤੇ ਚਾਰ ਦੋ ਪਹੀਆ ਵਾਹਨ ਕਬਜ਼ੇ ਵਿਚ ਲਏ ਗਏ ਹਨ ਜਿਨ੍ਹਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਸ਼ੇਰਪੁਰ (ਪੱਤਰ ਪ੍ਰੇਰਕ): ਚਿੱਟੇ ਦੇ ਕਾਲੇ ਕਾਰੋਬਾਰ ਲਈ ਪੁਲੀਸ ਦੇ ਰਾਡਾਰ ’ਤੇ ਮੰਨੀ ਜਾਂਦੀ ਸ਼ੇਰਪੁਰ ਦੀ ਇੱਕ ਖਾਸ ਬਸਤੀ ਵਿੱਚ ਅੱਜ ਡੀਐੱਸਪੀ ਸਪੈਸ਼ਲ ਬ੍ਰਾਂਚ ਹਰਪ੍ਰੀਤ ਸਿੰਘ ਅਤੇ ਐੱਸਐੱਚਓ ਸ਼ੇਰਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਹੈੱਡਕੁਆਰਟਰ ਤੋਂ ਏਆਰਪੀ ਤੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਤਕਰੀਬਨ ਤਿੰਨ ਘੰਟੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ਿਆਂ ਨੂੰ ਫੜਨ ਦਾ ਯਤਨ ਕੀਤਾ ਪਰ ਪੁਲੀਸ ਦੇ ਹੱਥ ਖਾਲੀ ਰਹੇ। ਐੱਸਐੱਚਓ ਸ਼ੇਰਪੁਰ ਬਲਵੰਤ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਹੌਟ ਸਪੌਟ ਵਜੋਂ ਜਾਣੀ ਜਾਂਦੀ ਬਸਤੀ ਪੱਤੀ ਖਲੀਲ ਵਿੱਚ ਪੁਲੀਸ ਨੇ ਬਹੁਤ ਡੂੰਘਾਈ ਨਾਲ ਕਈ ਘਰਾਂ ਅੰਦਰ ਜਾ ਕੇ ਜਾਂਚ ਕੀਤੀ ਪਰ ਕੋਸ਼ਿਸ਼ਾਂ ਦੇ ਬਾਵਜੂਦ ਪੁਲੀਸ ਨੂੰ ਕੁਝ ਨਹੀਂ ਮਿਲਿਆ।

Advertisement

Advertisement