ਸਰਕਾਰ ਦੀਆਂ ਜੜ੍ਹਾਂ ਹਿਲਾਏਗੀ ਸੰਗਰੂਰ ਰੈਲੀ: ਕਰੀਮਪੁਰੀ
05:38 AM Jun 06, 2025 IST
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਬਸਪਾ ਵੱਲੋਂ ‘ਪੰਜਾਬ ਬਚਾਓ-ਪੰਜਾਬ ਸੰਭਾਲੋ’ ਮੁਹਿੰਮ ਤਹਿਤ ਲੋਕ ਸਭਾ ਹਲਕਾ ਪੱਧਰ ਦੀ ਰੈਲੀ 22 ਜੂਨ ਨੂੰ ਸਥਾਨਕ ਅਨਾਜ ਮੰਡੀ ਵਿਚ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਵਲੋਂ ਇੱਕ ਮੀਟਿੰਗ ਇਥੇ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਡਾ. ਮੱਖਣ ਸਿੰਘ ਅਤੇ ਲੈਕਚਰਾਰ ਅਮਰਜੀਤ ਸਿੰਘ ਝਲੂਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਵਲੋਂ 22 ਜੂਨ ਦੀ ਰੈਲੀ ਨਾਲ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਮੁਹਿੰਮ ਦਾ ਆਗਾਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।
Advertisement
Advertisement