ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ: ਅਤਿ-ਆਧੁਨਿਕ ਮਸ਼ੀਨ ਨਾਲ ਹੋਵੇਗੀ ਸੜਕਾਂ ਦੀ ਸਫ਼ਾਈ

07:52 AM Jul 27, 2024 IST
ਸੰਗਰੂਰ ’ਚ ਨਵੇਂ ਟਰੈਕਟਰ ਤੇ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ।

ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਜੁਲਾਈ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ਦੀ ਸਾਫ-ਸਫ਼ਾਈ ਲਈ ਸਥਾਨਕ ਨਗਰ ਕੌਂਸਲ ਨੂੰ 16 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਸਫ਼ਾਈ ਲਈ ਅਤਿ-ਆਧੁਨਿਕ ਮਸ਼ੀਨ, ਨਵਾਂ ਟਰੈਕਟਰ ਅਤੇ ਬੇਸਹਾਰਾ ਪਸ਼ੂਆਂ ਨੂੰ ਫੜਨ ਲਈ 19 ਲੱਖ ਰੁਪਏ ਦੀ ਲਾਗਤ ਨਾਲ ਕੈਟਲ ਕੈਚਰ ਨੂੰ ਹਰੀ ਝੰਡੀ ਦਿਖਾਈ ਅਤੇ ਇਨ੍ਹਾਂ ਨੂੰ ਨਗਰ ਕੌਂਸਲ ਅਧਿਕਾਰੀਆਂ ਦੇ ਹਵਾਲੇ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਨੂੰ ਸਵੈ-ਚਲਿਤ ਆਧੁਨਿਕ ਵੈਕਿਊਮ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨਾਲ ਸਫ਼ਾਈ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ ਅਤੇ ਸਫ਼ਾਈ ਵਰਕਰਾਂ ਉੱਪਰ ਵੀ ਕੰਮ ਦਾ ਬੋਝ ਘਟੇਗਾ।
ਵਿਧਾਇਕ ਭਰਾਜ ਨੇ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਵੀ ਆਧੁਨਿਕ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਪਸ਼ੂਆਂ ਨੂੰ ਫੜਨ ਲਈ 19 ਲੱਖ ਰੁਪਏ ਦੀ ਇਸ ਮਸ਼ੀਨ ਦੇ ਨਾਲ-ਨਾਲ ਨਵਾਂ ਟਰੈਕਟਰ ਵੀ ਨਗਰ ਕੌਂਸਲ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਕਈ ਵਾਰ ਵੱਡੇ ਹਾਦਸੇ ਵਾਪਰਦੇ ਸਨ, ਜਿਨ੍ਹਾਂ ਤੋਂ ਹੁਣ ਰਾਹਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਸੀਵਰੇਜ ਦੀਆਂ ਦਿੱਕਤਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਪਾਣੀ ਦੇ ਸਹੀ ਨਿਕਾਸ ਲਈ ਸ਼ਹਿਰ ਦੇ ਬਾਹਰ ਦੋ ਐੱਸਟੀਪੀਜ਼ ਦੇ ਨਿਰਮਾਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਦੂਸਰੇ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤਿਆਰ ਹੋਣ ਤੋਂ ਬਾਅਦ ਸ਼ਹਿਰ ਵਿੱਚ ਸੀਵਰੇਜ ਓਵਰਫਲੋਅ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਇਸ ਮੌਕੇ ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Advertisement

Advertisement