ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ: ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰੇਗਾ ਸੰਗਰੂਰ

05:26 PM Aug 23, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਦੋ ਸਾਲਾਂ ਤੋਂ ਆਰੰਭੇ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਇਸ ਵਾਰ ਜ਼ਿਲ੍ਹਾ ਸੰਗਰੂਰ ਨੂੰ ਇਨ੍ਹਾਂ ਖੇਡਾਂ ਦੇ ਸੀਜ਼ਨ-3 ਤਹਿਤ ਮੇਜ਼ਬਾਨੀ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਖੇਡ ਦਿਵਸ ਦੇ ਮੌਕੇ ’ਤੇ 29 ਅਗਸਤ ਨੂੰ ਇਨ੍ਹਾਂ ਖੇਡਾਂ ਦਾ ਰਸਮੀ ਆਗਾਜ਼ ਕਰਨਗੇ।
ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ 23 ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ, ਕੋਚਾਂ ਤੇ ਹੋਰ ਸਹਿਯੋਗੀ ਸਟਾਫ਼ ਲਈ ਲੋੜੀਂਦੇ ਹਰ ਪ੍ਰਬੰਧ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ। ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਵੀ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ ਅਤੇ ਲੇਜ਼ਰ ਸ਼ੋਅ ਸਮੇਤ ਹੋਰ ਸਭਿਆਚਾਰਕ ਵੰਨਗੀਆਂ ਆਕਰਸ਼ਣ ਦਾ ਕੇਂਦਰ ਬਣਨਗੀਆਂ। ਡਿਪਟੀ ਕਮਿਸ਼ਨਰ ਨੇ ਪੁਲੀਸ ਅਧਿਕਾਰੀਆਂ ਨੂੰ ਸੁਰੱਖਿਆ ਵਿਵਸਥਾ, ਪਾਰਕਿੰਗ ਤੇ ਨਿਰਵਿਘਨ ਆਵਾਜਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਵਾਰ ਹੀਰੋਜ਼ ਸਟੇਡੀਅਮ, ਬਨਾਸਰ ਬਾਗ, ਸ਼ਹਿਰ ਦੇ ਪ੍ਰਮੁੱਖ ਚੌਕਾਂ ਸਮੇਤ ਹੋਰ ਥਾਵਾਂ ’ਤੇ ਸਾਫ਼ ਸਫਾਈ ਪ੍ਰਬੰਧਾਂ, ਸਮਾਗਮ ਸਥਾਨ ’ਤੇ ਬਣਾਏ ਜਾਣ ਵਾਲੇ ਬਲਾਕਾਂ ਦੇ ਪ੍ਰਬੰਧਾਂ, ਦੂਰੋਂ ਨੇੜਿਓਂ ਆਉਣ ਵਾਲੀਆਂ ਖੇਡ ਹਸਤੀਆਂ, ਸਵਾਗਤੀ ਗੇਟਾਂ, ਖਿਡਾਰੀਆਂ ਲਈ ਰਿਹਾਇਸ਼ ਪ੍ਰਬੰਧਾਂ ਸਮੇਤ ਹੋਰ ਹਰ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ’ਚ ਏਡੀਸੀ ਅਮਿਤ ਬੈਂਬੀ, ਏਡੀਸੀ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿਤਯ ਸ਼ਰਮਾ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ, ਐੱਸਡੀਐੱਮ ਧੂਰੀ ਅਮਿਤ ਗੁਪਤਾ, ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ, ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸਡੀਐੱਮ ਲਹਿਰਾ ਸੂਬਾ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement