ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮੇਜ਼ਬਾਨੀ ਕਰੇਗਾ ਸੰਗਰੂਰ

08:48 AM Aug 24, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪਿਛਲੇ ਦੋ ਵਰ੍ਹਿਆਂ ਤੋਂ ਆਰੰਭੇ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਇਸ ਵਾਰ ਜ਼ਿਲ੍ਹਾ ਸੰਗਰੂਰ ਨੂੰ ਇਨ੍ਹਾਂ ਖੇਡਾਂ ਦੇ ਸੀਜ਼ਨ -3 ਤਹਿਤ ਮੇਜ਼ਬਾਨੀ ਕਰਨ ਦਾ ਅਹਿਮ ਮੌਕਾ ਪ੍ਰਾਪਤ ਹੋਇਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨ੍ਹਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਇਨ੍ਹਾਂ ਖੇਡਾਂ ਦਾ ਰਸਮੀ ਆਗਾਜ਼ ਕਰਨਗੇ। ਡੀਸੀ ਨੇ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਤੇ ਆਪਸੀ ਮਿਲਵਰਤਨ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ 23 ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ, ਕੋਚਾਂ ਤੇ ਹੋਰ ਸਹਿਯੋਗੀ ਸਟਾਫ਼ ਲਈ ਲੋੜੀਂਦੇ ਹਰ ਪ੍ਰਬੰਧ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਵਾਰ ਹੀਰੋਜ਼ ਸਟੇਡੀਅਮ, ਬਨਾਸਰ ਬਾਗ, ਸ਼ਹਿਰ ਦੇ ਪ੍ਰਮੁੱਖ ਚੌਂਕਾਂ ਸਮੇਤ ਹੋਰ ਥਾਵਾਂ ’ਤੇ ਸਾਫ਼ ਸਫਾਈ ਪ੍ਰਬੰਧਾਂ, ਸਮਾਗਮ ਸਥਾਨ ’ਤੇ ਬਣਾਏ ਜਾਣ ਵਾਲੇ ਬਲਾਕਾਂ ਦੇ ਪ੍ਰਬੰਧਾਂ, ਦੂਰੋਂ ਨੇੜਿਓਂ ਆਉਣ ਵਾਲੀਆਂ ਖੇਡ ਹਸਤੀਆਂ, ਸਵਾਗਤੀ ਗੇਟਾਂ, ਖਿਡਾਰੀਆਂ ਲਈ ਰਿਹਾਇਸ਼ ਪ੍ਰਬੰਧਾਂ ਸਮੇਤ ਹੋਰ ਹਰ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ’ਚ ਏਡੀਸੀ ਅਮਿਤ ਬੈਂਬੀ, ਏਡੀਸੀ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮ ਤੇ ਐੱਸਡੀਐੱਮਜ਼ ਸਣੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement