For the best experience, open
https://m.punjabitribuneonline.com
on your mobile browser.
Advertisement

ਕਬੱਡੀ ਨੈਸ਼ਨਲ ਸਟਾਈਲ ’ਚ ਸੰਗਰੂਰ ਦੀ ਟੀਮ ਅੱਵਲ

07:45 AM Oct 21, 2024 IST
ਕਬੱਡੀ ਨੈਸ਼ਨਲ ਸਟਾਈਲ ’ਚ ਸੰਗਰੂਰ ਦੀ ਟੀਮ ਅੱਵਲ
ਕਬੱਡੀ ਮੁਕਾਬਲਾ ਜਿੱਤਣ ਵਾਲੀ ਸੰਗਰੂਰ ਦੀ ਟੀਮ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਅਕਤੂਬਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਿਛਲੇ ਦਿਨੀਂ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਸਾਲ ਲੜਕਿਆਂ ਦੇ ਮੁਕਾਬਲਿਆਂ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਟੀਮ ਦੇ ਕੋਚ ਡੀਪੀਈ ਅਮਰੀਕ ਸਿੰਘ ਤੂਫ਼ਾਨ ਅਤੇ ਤਰਨਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨਰੇਸ਼ ਸੈਣੀ ਦੀ ਅਗਵਾਈ ਅਤੇ ਕੋਚਾਂ ਦੀ ਸੁਚੱਜੀ ਕੋਚਿੰਗ ਸਦਕਾ ਖਿਡਾਰੀਆਂ ਨੇ ਬੇਹਤਰ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਟੀਮ ਨੇ ਕੁਆਰਟਰ ਫਾਈਨਲ ਵਿੱਚ ਬਠਿੰਡਾ ਜ਼ਿਲ੍ਹੇ ਨੂੰ 45-42 ਅੰਕਾਂ ਨਾਲ ਅਤੇ ਸੈਮੀਫਾਈਨਲ ਮੁਕਾਬਲੇ ਵਿੱਚ ਫਤਿਹਗੜ੍ਹ ਸਾਹਿਬ ਨੂੰ 38-36 ਅੰਕਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲੇ ਵਿੱਚ ਸੰਗਰੂਰ ਨੇ ਸ਼੍ਰੀ ਅੰਮ੍ਰਿਤਸਰ ਜ਼ਿਲ੍ਹੇ ਨੂੰ 49-39 ਨਾਲ ਹਰਾ ਕੇ ਪਹਿਲੇ ਸਥਾਨ ਦੀ ਜੇਤੂ ਟਰਾਫੀ ’ਤੇ ਕਬਜ਼ਾ ਕੀਤਾ।

Advertisement

Advertisement
Advertisement
Author Image

Advertisement