For the best experience, open
https://m.punjabitribuneonline.com
on your mobile browser.
Advertisement

ਸੰਸਦੀ ਸੁਰੱਖਿਆ ’ਚ ਸੰਨ੍ਹ: ਅਦਾਲਤ ਵੱਲੋਂ ਅਗਲੀ ਸੁਣਵਾਈ 16 ਨੂੰ

11:07 PM Jan 10, 2024 IST
ਸੰਸਦੀ ਸੁਰੱਖਿਆ ’ਚ ਸੰਨ੍ਹ  ਅਦਾਲਤ ਵੱਲੋਂ ਅਗਲੀ ਸੁਣਵਾਈ 16 ਨੂੰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ, 10 ਜਨਵਰੀ
ਸੰਸਦੀ ਸੁਰੱਖਿਆ ’ਚ ਸੰਨ੍ਹ ਦੇ ਮਾਮਲੇ ’ਚ ਗ੍ਰਿਫ਼ਤਾਰ ਨੀਲਮ ਆਜ਼ਾਦ ਦੀ ਜ਼ਮਾਨਤ ਦੀ ਅਰਜ਼ੀ ’ਤੇ ਦਿੱਲੀ ਦੀ ਇਕ ਅਦਾਲਤ ਵੱਲੋਂ 16 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਐਡੀਸ਼ਨਲ ਸੈਸ਼ਨ ਜੱਜ ਹਰਦੀਪ ਕੌਰ ਦੀ ਅਦਾਲਤ ਨੇ ਇਸ ਮਾਮਲੇ ’ਚ ਬਹਿਸ ’ਤੇ ਸੁਣਵਾਈ ਅੱਜ ਕਰਨੀ ਸੀ ਪਰ ਜਾਂਚ ਅਧਿਕਾਰੀਆਂ ਦੇ ਮੌਜੂਦ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ। 2001 ਦੇ ਸੰਸਦ ’ਤੇ ਹਮਲੇ ਦੀ ਬਰਸੀ ਮੌਕੇ ਲੋਕ ਸਭਾ ਦੀ ਕਾਰਵਾਈ ਦੌਰਾਨ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਪਬਲਿਕ ਗੈਲਰੀ ਤੋਂ ਛਾਲ ਮਾਰ ਦਿੱਤੀ ਸੀ ਅਤੇ ਪੀਲੇ ਰੰਗ ਦੀ ਗੈਸ ਛੱਡੀ ਸੀ ਅਤੇ ਸਲੋਗਨ ਲਹਿਰਾਏ ਸਨ ਜਿਨ੍ਹਾਂ ਨੂੰ ਬਾਅਦ ’ਚ ਕੁਝ ਸੰਸਦ ਮੈਂਬਰਾਂ ਨੇ ਦਬੋਚ ਲਿਆ ਸੀ। ਠੀਕ ਉਸੇ ਵੇਲੇ ਸੰਸਦ ਦੇ ਬਾਹਰ ਅਮੋਲ ਸ਼ਿੰਦੇ ਅਤੇ ਆਜ਼ਾਦ ਨੇ ਰੰਗੀਨ ਗੈਸ ਦੀ ਸਪਰੇਅ ਕੀਤੀ ਅਤੇ ‘ਤਾਨਾਸ਼ਾਹੀ ਨਹੀਂ ਚਲੇਗੀ’ ਦੇ ਨਾਅਰੇ ਲਗਾਏ ਸਨ ਜਿਨ੍ਹਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। -ਪੀਟੀਆਈ

Advertisement

Advertisement
Author Image

amartribune@gmail.com

View all posts

Advertisement
Advertisement
×