ਬੈਡਮਿੰਟਨ ਵਿੱਚ ਸਾਨੀਆ ਨੇ ਸੋਨ ਤਗ਼ਮਾ ਜਿੱਤਿਆ
07:13 AM Nov 27, 2024 IST
ਮਾਲੇਰਕੋਟਲਾ:
Advertisement
ਲੁਧਿਆਣਾ ਵਿੱਚ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੈਰਾ ਬੈਡਮਿੰਟਨ ਦੇ ਸੂਬਾਈ ਮੁਕਾਬਲਿਆਂ ’ਚ ਸਥਾਨਕ ਤਾਰਾ ਕਾਨਵੈਂਟ ਸਕੂਲ ਦੀ ਵਿਦਿਆਰਥਣ ਸਾਨੀਆ ਨੇ ਸੋਨ ਤਗ਼ਮਾ ਜਿੱਤਿਆ। ਸਾਨੀਆ ਦੇ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਪਰਮਿੰਦਰ ਕੌਰ ਗਰੇਵਾਲ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥਣ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਦੌਰਾਨ ਪ੍ਰਿੰਸੀਪਲ ਨੇ ਹੋਰਨਾਂ ਵਿਦਿਆਰਥੀਆਂ ਨੂੰ ਸਾਨੀਆ ਦੀ ਤਰ੍ਹਾਂ ਖੇਡਾਂ ’ਚ ਭਾਗ ਲੈ ਕੇ ਸਕੂਲ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣ ਦਾ ਸਨਮਾਨ ਵੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement