ਸਵੱਛਤਾ ਸਾਈਕਲ ਰੈਲੀ ਅੱਜ
07:29 AM Aug 06, 2024 IST
ਪੱਤਰ ਪ੍ਰੇਰਕ
ਮਾਨਸਾ, 5 ਅਗਸਤ
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਨੇ ਦੱਸਿਆ ਕਿ ‘ਸਵੱਛ ਮਾਨਸਾ’ ਥੀਮ ਹੇਠ 6 ਅਗਸਤ ਨੂੰ ਸਵੇਰੇ 7 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਮਾਨਸਾ ਤੱਕ ‘ਸਵੱਛਤਾ ਸਾਈਕਲ ਰੈਲੀ’ ਕੱਢੀ ਜਾਵੇਗੀ। ਉਨ੍ਹਾਂ ਇਸ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਆਮ ਲੋਕਾਂ ਦੀ ਇਸ ਰੈਲੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸ਼ਹਿਰ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਜਾਵੇਗਾ। ਪ੍ਰਬੰਧਕੀ ਕੰਪਲੈਕਸ ਤੋਂ ਬੱਸ ਸਟੈਂਡ ਮਾਨਸਾ, ਰੇਲਵੇ ਫਾਟਕ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ ਤੋਂ ਹੁੰਦੀ ਹੋਈ ਸੈਂਟਰਲ ਪਾਰਕ ਮਾਨਸਾ ਵਿਖੇ ਸਮਾਪਤ ਹੋਵੇਗੀ
Advertisement
Advertisement
Advertisement