ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਐੱਸਐੱਸ ਵਾਲੰਟੀਅਰਾਂ ਵੱਲੋਂ ਸਵੱਛਤਾ ਰੈਲੀ

09:00 AM Sep 27, 2024 IST
ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਰੈਲੀ ਕਰਦੇ ਹੋਏ।-ਫੋਟੋ: ਓਬਰਾਏ

ਦੋਰਾਹਾ:

Advertisement

ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੇ ਨਗਰ ਕੌਂਸਲ ਅਤੇ ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਸ਼ਹਿਰ ਅਤੇ ਆਲੇ -ਦੁਆਲੇ ਦੇ ਇਲਾਕੇ ਵਿੱਚ ਸਵੱਛਤਾ ਮਹਾ ਰੈਲੀ ਕੱਢੀ ਜਿਸ ਵਿੱਚ 60 ਤੋਂ ਵਧੇਰੇ ਐੱਨਐੱਸਐੱਸ ਵਾਲੰਟੀਅਰਾਂ ਨੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ ਅਤੇ ਡਾ. ਗੁਰਪ੍ਰੀਤ ਸਿੰਘ ਨੇ ਵਾਲੰਟੀਅਰਾਂ ਅਤੇ ਆਮ ਲੋਕਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਦਿਵਸ ਸਬੰਧੀ ਜਾਣਕਾਰੀ ਦਿੱਤੀ। ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਸਬੰਧੀ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਆ। ਇਸ ਰੈਲੀ ਵਿੱਚ ਪ੍ਰੋ. ਰੋਹਿਤ ਕੁਮਾਰ, ਸੋਨੀਆ ਬੈਕਟਰ, ਸਨਦੀਪ ਕੌਰ, ਕਮਲਪ੍ਰੀਤ ਕੌਰ, ਪੁਸ਼ਪਿੰਦਰ ਕੌਰ, ਜਸਪਾਲ ਕੌਰ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਯੋਗਦਾਨ ਪਾਇਆ। -ਪੱਤਰ ਪ੍ਰੇਰਕ

Advertisement
Advertisement