ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਕਾਮਿਆਂ ਨੂੰ ਬਣਦੀਆਂ ਸਹੂਲਤਾਂ ਮਿਲਣ: ਵੈਂਕਟੇਸ਼ਨ

11:29 AM Sep 01, 2024 IST
ਜਲੰਧਰ ’ਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਐਮ. ਵੈਂਕਟੇਸ਼ਨ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 31 ਅਗਸਤ
ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਐਮ. ਵੈਂਕਟੇਸ਼ਨ ਨੇ ਅੱਜ ਜਲੰਧਰ ਦਾ ਦੌਰਾ ਕੀਤਾ। ਜਲੰਧਰ ਪੁੱਜਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਉਥੇ ਹੀ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਆਪਣੇ ਦੌਰੇ ਦੌਰਾਨ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਾਮਿਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕਰਨ ਲਈ ਜਲੰਧਰ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਵੀ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਚੇਅਰਮੈਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਰੇ ਸਫ਼ਾਈ ਕਰਮਚਾਰੀ ਭਾਵੇਂ ਰੈਗੂਲਰ ਹੋਣ ਜਾਂ ਠੇਕਾ ਆਧਾਰਿਤ, ਉਨ੍ਹਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਬਣਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਨ੍ਹਾਂ ਸਹੂਲਤਾਂ ਵਿੱਚ ਪ੍ਰਾਵੀਡੈਂਟ ਫੰਡ, ਬੀਮਾ, ਸਿਹਤ ਸੇਵਾਵਾਂ, ਈ.ਐਸ.ਆਈ. ਰਜਿਸਟ੍ਰੇਸ਼ਨ, ਪਛਾਣ ਪੱਤਰ, ਘੱਟੋ-ਘੱਟ ਉਜਰਤ, ਸੁਰੱਖਿਆ ਗਿਅਰ, ਐਕਸ-ਗ੍ਰੇਸ਼ੀਆ ਲਾਭ ਅਤੇ ਰੈਗੂਲਰ ਕਰਮਚਾਰੀਆਂ ਦੀ ਪੈਨਸ਼ਨ ਸਕੀਮਾਂ ਵਿੱਚ ਇਨਰੋਲਮੈਂਟ ਸ਼ਾਮਲ ਹੈ।
ਸ੍ਰੀ ਵੈਂਕਟੇਸ਼ਨ ਨੇ ਵੱਖ-ਵੱਖ ਸੰਸਥਾਵਾਂ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਨਿਯਮਿਤ ਮੈਡੀਕਲ ਜਾਂਚ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਭਲਾਈ ਨੂੰ ਤਰਜੀਹ ਦੇਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਰਕਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਸਮੇਤ ਸਰਕਾਰੀ ਅਦਾਰਿਆਂ ਵਿੱਚ ਸਫ਼ਾਈ ਕਰਮਚਾਰੀਆਂ ਦੀ ਰੈਗੂਲਰ ਭਰਤੀ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਅਮਰਜੀਤ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਚੇਅਰਮੈਨ ਨੂੰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਮੀਟਿੰਗ ਵਿੱਚ ਸਰਗਰਮ ਸ਼ਮੂਲੀਅਤ ਲਈ ਸਮੂਹ ਯੂਨੀਅਨਾਂ ਅਤੇ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।

Advertisement

Advertisement