ਮਾਣਹਾਨੀ ਮਾਮਲੇ ਵਿਚ ਸੰਜੇ ਰਾਊਤ ਨੂੰ 15 ਦਿਨ ਦੀ ਸਜ਼ਾ
01:08 PM Sep 26, 2024 IST
ਮੁੰਬਈ, 26 ਸਤੰਬਰ
Advertisement
ਭਾਜਪਾ ਆਗੂ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਿਵਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ 15 ਦਿਨਾਂ ਦੀ ਸਾਧਾਰਾਨ ਜੇਲ੍ਹ ਦੀ ਸਜ਼ਾ ਸੁਣਾਈ ਹੈ। ਮੈਟਰੋਪੋਲੀਟਨ ਮੈਜੀਸਟ੍ਰੇਟ ਨੇ ਰਾਜ ਸਭਾ ਮੈਂਬਰ ਰਾਊਤ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 (ਮਾਣਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਸ ’ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ।
ਮੇਧਾ ਸੋਮਈਆ ਨੇ ਵਕੀਲ ਵਿਵੇਕਾਨੰਦ ਗੁਪਤਾ ਰਾਹੀਂ ਦਾਇਰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਏ ਸਨ ਕਿ ਰਾਊਤ ਨੇ ਉਸਦੇ (ਮੇਧਾ) ਅਤੇ ਉਸਦੇ ਪਤੀ ਖ਼ਿਲਾਫ਼ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਅਪਮਾਨਜਨਕ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰਾਊਤ ਨੇ ਉਨ੍ਹਾਂ ’ਤੇ ਮੀਰਾ ਭਾਈਦਰ ਨਗਰ ਨਿਗਮ ਦੇ ਅਧਿਕਾਰ ਖੇਤਰ ਦੇ ਅਧੀਨ ਕੁਝ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ 100 ਕਰੋੜ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। -ਪੀਟੀਆਈ
Advertisement
Advertisement