For the best experience, open
https://m.punjabitribuneonline.com
on your mobile browser.
Advertisement

ਸੰਜੈੈ ਸਿੰਘ ਨੇ ਹਰਿਆਣਾ ਵਾਸੀਆਂ ਤੋਂ ਆਮ ਆਦਮੀ ਪਾਰਟੀ ਲਈ ਮੌਕਾ ਮੰਗਿਆ

09:52 AM Sep 13, 2024 IST
ਸੰਜੈੈ ਸਿੰਘ ਨੇ ਹਰਿਆਣਾ ਵਾਸੀਆਂ ਤੋਂ ਆਮ ਆਦਮੀ ਪਾਰਟੀ ਲਈ ਮੌਕਾ ਮੰਗਿਆ
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਸੰਜੈ ਸਿੰਘ।
Advertisement

ਫਰੀਦਾਬਾਦ (ਕੁਲਵਿੰਦਰ ਕੌਰ ਦਿਓਲ):

Advertisement

ਸੰਜੈ ਸਿੰਘ ਦੀ ਮੌਜੂਦਗੀ ਵਿੱਚ ਬੱਲਭਗੜ੍ਹ ਤੋਂ ਰਵਿੰਦਰ ਫੌਜਦਾਰ ਅਤੇ ਤਿਗਾਂਵ ਵਿਧਾਨ ਸਭਾ ਤੋਂ ਅਭਾਸ਼ ਚੰਦੇਲਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।‌ ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਨ ਮਗਰੋਂ ਵਰਕਰਾਂ ਨੇ ਰੋਡ ਸ਼ੋਅ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਕੇਜਰੀਵਾਲ ਦੀ ਪੰਜ ਗਾਰੰਟੀ ’ਤੇ ਚੋਣ ਲੜ ਰਹੀ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਸਾਰਿਆਂ ਨੂੰ ਮੌਕਾ ਦਿੱਤਾ, ਇਸ ਵਾਰ ਅਰਵਿੰਦ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ ਨੂੰ ਮੌਕਾ ਦਿਓ। ਉਨ੍ਹਾਂ ਦੋਸ਼ ਲਾਇਆ ਕਿ ਅਗਨੀਵੀਰ ਦੇ ਨਾਂ ’ਤੇ ਭਾਜਪਾ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਭਾਜਪਾ ਦੇ ਸੱਤਾ ਦੇ ਹੰਕਾਰ ਨੂੰ ਝਾੜੂ ਨਾਲ ਦੂਰ ਕਰਨ ਦਾ ਸਮਾਂ ਆ ਗਿਆ ਹੈ।

Advertisement

Advertisement
Author Image

joginder kumar

View all posts

Advertisement