ਸੰਜੈ ਸਿੰਘ ਨੇ ਸਟਾਕ ਮਾਰਕੀਟ ਡਿੱਗਣ ’ਤੇ ਚਿੰਤਾ ਪ੍ਰਗਟਾਈ
04:28 AM Mar 11, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਮਾਰਚ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਅਤੇ ਰੈਗੂਲੇਟਰੀ ਤੰਤਰ ਦੀ ਪ੍ਰਭਾਵਸ਼ੀਲਤਾ ਕਾਰਨ ਪ੍ਰਚੂਨ ਨਿਵੇਸ਼ਕਾਂ ਨੂੰ ਹੋਏ ਭਾਰੀ ਨੁਕਸਾਨ ’ਤੇ ਨਿਯਮ 267 ਤਹਿਤ ਤੁਰੰਤ ਚਰਚਾ ਲਈ ਸੋਮਵਾਰ ਨੂੰ ਕਾਰੋਬਾਰ ਨੂੰ ਮੁਅੱਤਲ ਕਰਨ ਦਾ ਨੋਟਿਸ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਪੰਜ ਮਹੀਨਿਆਂ ਤੋਂ ਸ਼ੇਅਰ ਬਾਜ਼ਾਰ ‘ਚ ਲਗਾਤਾਰ ਗਿਰਾਵਟ ਆ ਰਹੀ ਹੈ। ਨਤੀਜੇ ਵਜੋਂ, ਬੀਐਸਈ ਵਿੱਚ 15 ਫ਼ੀਸਦ, ਨਿਫਟੀ ਵਿੱਚ 16 ਫ਼ੀਸਦ ਅਤੇ ਮੱਧ ਅਤੇ ਛੋਟੇ ਕੈਪ ਸੂਚਕਾਂਕ ਵਿੱਚ 20 ਤੋਂ 25 ਫ਼ੀਸਦ ਦੀ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ 294 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਗੰਭੀਰ ਮੁੱਦੇ ’ਤੇ ਸਦਨ ‘ਚ ਚਰਚਾ ਹੋਣੀ ਜ਼ਰੂਰੀ ਹੈ, ਤਾਂ ਜੋ ਸਰਕਾਰ ਡਿੱਗਦੇ ਸ਼ੇਅਰ ਬਾਜ਼ਾਰ ਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਭਵਿੱਖ ਵਿੱਚ ਇਸ ਦੇ ਮੁੜ ਵਾਪਰਨ ਤੋਂ ਰੋਕਣ ਲਈ ਕਦਮ ਚੁੱਕ ਸਕੇ|
Advertisement
Advertisement