ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਡ ਸ਼ੋਅ ਦੌਰਾਨ ਸੰਜੈ ਸਿੰਘ ਨੇ ਗੁਰਪਾਲ ਸਿੰਘ ਲਈ ਮੰਗੀਆਂ ਵੋਟਾਂ

07:58 AM Sep 24, 2024 IST
‘ਆਪ’ ਉਮੀਦਵਾਰ ਗੁਰਪਾਲ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ ਰਾਜ ਸਭਾ ਮੈਂਬਰ ਸੰਜੈ ਸਿੰਘ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 23 ਸਤੰਬਰ
ਇੱਥੇ ਸ਼ਹਿਜ਼ਾਦਪੁਰ ਵਿੱਚ ਰੋਡ ਸ਼ੋਅ ਦੌਰਾਨ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਸ਼ਿਰਕਤ ਕੀਤੀ। ਰੋਡ ਸ਼ੋਅ ਨਵੇਂ ਬੱਸ ਅੱਡੇ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ ਤ੍ਰਿਵੇਣੀ ਚੌਕ ਵਿੱਚ ਜਾ ਕੇ ਸਮਾਪਤ ਹੋਇਆ। ਰੋਡ ਸ਼ੋਅ ਨਰਾਇਣਗੜ੍ਹ ਤੋਂ ‘ਆਪ’ ਉਮੀਦਵਾਰ ਗੁਰਪਾਲ ਸਿੰਘ ਦੇ ਹੱਕ ਵਿੱਚ ਕੱਢਿਆ ਗਿਆ ਸੀ। ਇਸ ਦੌਰਾਨ ਸੰਜੈ ਸਿੰਘ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਬਿਜਲੀ, ਪਾਣੀ, ਇਲਾਜ ਅਤੇ ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਆਦਿ ਲਾਭ ਦੇਣ ਦੇ ਬਾਅਦ ਵੀ ਕੇਜਰੀਵਾਲ ਨੇ ਮੁਨਾਫ਼ੇ ਵਾਲਾ ਬਜਟ ਬਣਾ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਨੂੰ ਦੇਖ ਕੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਉਨ੍ਹਾਂ ਸਣੇ ਮੈਨੂੰ ਅਤੇ ਸਿਸੋਦੀਆ ਨੂੰ ਜੇਲ੍ਹ ਭੇਜਿਆ ਪਰ ਕੇਜਰੀਵਾਲ ਝੁਕੇ ਨਹੀਂ ਅਤੇ ਕਿਹਾ ਕਿ ਉਹ ਹਰਿਆਣਾ ਦੀ ਧਰਤੀ ਦਾ ਪੁੱਤਰ ਹੈ ਹਰ ਲੜਾਈ ਲੜਨ ਨੂੰ ਤਿਆਰ ਹੈ ਅਤੇ ਅੱਗੇ ਵਧਣ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਚਪੜਾਸੀ ਦੀ ਨੌਕਰੀ ਕੋਈ ਨਹੀਂ ਛੱਡਦਾ ਪਰ ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਮੁੱਖ ਮੰਤਰੀ ਦੀ ਕੁਰਸੀ ਛੱਡ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਬਦਲਾਅ ਲਿਆਂਦੇ ਹਨ ਅਤੇ ਹੁਣ ਹਰਿਆਣਾ ਦੀ ਸਰਕਾਰ ਦਾ ਰਿਮੋਟ ਕੰਟਰੋਲ ਵੀ ਕੇਜਰੀਵਾਲ ਨੂੰ ਸੌਂਪਿਆ ਜਾਵੇ।
ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੇ ਸਹਿਯੋਗ ਤੋਂ ਬਿਨਾਂ ਸਰਕਾਰ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਵਿੱਚ 10 ਸਾਲ ਰਾਜ ਕੀਤਾ, ਖੱਟਰ ਨੇ ਹਰਿਆਣਾ ਨੂੰ ਖਟਾਰਾ ਕਰ ਦਿੱਤਾ। ਭਾਜਪਾ ਨੇ ਹਰਿਆਣਾ ਦੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ, ਔਰਤਾਂ, ਵਪਾਰੀਆਂ, ਨੌਜਵਾਨਾਂ ਅਤੇ ਪਹਿਲਵਾਨਾਂ ਨਾਲ ਧੋਖਾ ਕੀਤਾ ਹੈ। ਭਾਜਪਾ ਭਾਰਤੀ ਜੁਮਲਾ ਪਾਰਟੀ ਅਤੇ ਭਾਰਤੀ ਝੂਠੀ ਪਾਰਟੀ ਹੈ। ਇਸ ਮੌਕੇ ਹੁਸ਼ਿਆਰਪੁਰ ਤੋਂ ਆਏ ਸੀਨੀਅਰ ‘ਆਪ’ ਆਗੂ ਰਮੇਸ਼ ਸੋਮਨ ਸਣੇ ਸਥਾਨਕ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।

Advertisement

Advertisement