For the best experience, open
https://m.punjabitribuneonline.com
on your mobile browser.
Advertisement

ਸੰਜੈ ਸਿੰਘ ਹਮਦਰਦੀ ਲੈਣਾ ਬੰਦ ਕਰਨ: ਚੁੱਘ

10:32 AM Apr 05, 2024 IST
ਸੰਜੈ ਸਿੰਘ ਹਮਦਰਦੀ ਲੈਣਾ ਬੰਦ ਕਰਨ  ਚੁੱਘ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਪਰੈਲ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੀਨੀਅਰ ‘ਆਪ’ ਆਗੂ ਸੰਜੈ ਸਿੰਘ ’ਤੇ ਆਪਣੀ ਪਾਰਟੀ ਪ੍ਰਤੀ ਸਿਆਸੀ ਹਮਦਰਦੀ ਹਾਸਲ ਕਰਨ ਲਈ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸੰਜੈ ਸਿੰਘ ਦਿੱਲੀ ਸ਼ਰਾਬ ਘੁਟਾਲੇ ’ਚ ਜ਼ਮਾਨਤ ’ਤੇ ਬਾਹਰ ਹੈ ਪਰ ਉਨ੍ਹਾਂ ਨੂੰ ਬਰੀ ਨਹੀਂ ਕੀਤਾ ਗਿਆ। ਚੁੱਘ ਨੇ ਕਿਹਾ ਕਿ ਸ਼ਰਾਬ ਨੀਤੀ ਘੁਟਾਲੇ ਨੇ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰ ਦਿੱਤਾ ਹੈ, ਜਿਸ ਦੀਆਂ ਜੜ੍ਹਾਂ ਦਿੱਲੀ ਅਤੇ ਪੰਜਾਬ, ਤੇਲੰਗਾਨਾ ਅਤੇ ਹੋਰ ਰਾਜਾਂ ਵਿੱਚ ਫੈਲੀਆਂ ਹੋਈਆਂ ਹਨ। ਚੁੱਘ ਨੇ ਕਿਹਾ ਕਿ ਸਿਰਫ ਭ੍ਰਿਸ਼ਟਾਚਾਰ ਹੀ ਨਹੀਂ, ਹੋਰ ਮੋਰਚਿਆਂ ’ਤੇ ਵੀ ‘ਆਪ’ ਸਰਕਾਰ ਦੀ ਨਾਕਾਮੀ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ। ਪੰਜਾਬ ਅਤੇ ਦਿੱਲੀ ਦੇ ਕਲੀਨਿਕਾਂ ਅਤੇ ਸਕੂਲਾਂ ’ਤੇ ਆਮ ਆਦਮੀ ਪਾਰਟੀ ਸਾਰਾ ਪ੍ਰਚਾਰ ਤੰਤਰ ਵੋਟਰਾਂ ਨੂੰ ਮੂਰਖ ਬਣਾਉਣ ਲਈ ਕੀਤਾ ਜਾ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×