For the best experience, open
https://m.punjabitribuneonline.com
on your mobile browser.
Advertisement

ਸੰਜੈ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ

05:31 AM Mar 20, 2024 IST
ਸੰਜੈ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ
Advertisement

ਨਵੀਂ ਦਿੱਲੀ: ਆਮ ਆਦਮੀ ਪਾਰਟੀ ਆਗੂ ਸੰਜੈ ਸਿੰਘ ਨੇ ਅੱਜ ਸੰਸਦੀ ਸਦਨ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ। ਉਨ੍ਹਾਂ ਦੇ ਹਲਫ਼ ਸਮਾਗਮ ਮੌਕੇ ਰਾਜ ਸਭਾ ਚੇਅਰਮੈਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੰਜੈ ਸਿੰਘ ਨੂੰ ਰਾਜ ਸਭਾ ਮੈਂਬਰ ਵਜੋਂ ਹਲਫ਼ ਲੈਣ ਲਈ ਸੰਸਦ ਵਿੱਚ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਉਹ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮੁਲਜ਼ਮ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਦੂਜੀ ਵਾਰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ। ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਦੀ ਅਦਾਲਤ ਨੇ ਸੰਜੈ ਸਿੰਘ ਨੂੰ ਬਾਕੀ ਮੁਲਜ਼ਮਾਂ ਨੂੰ ਫੋਨ ਕਰਨ ਜਾਂ ਗੱਲਬਾਤ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਸੰਸਦ ਮੈਂਬਰ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਇਸੇ ਦੌਰਾਨ ਉਨ੍ਹਾਂ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਈਡੀ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਈ ਸੰਮਨ ਜਾਰੀ ਨਹੀਂ ਕੀਤਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×