ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਜੈ ਸਿੰਘ ਵੱਲੋਂ ਕੇਜਰੀਵਾਲ ਦੀ ਪੈਦਲ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲਣ ਦਾ ਦਾਅਵਾ

10:02 AM Nov 04, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੰਜੈ ਸਿੰਘ।

 

Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਨਵੰਬਰ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕੌਮੀ ਰਾਜਧਾਨੀ ਵਿੱਚ ਪੈਦਲ ਯਾਤਰਾ ਨੂੰ ਲੈ ਕੇ ਰਾਜ ਸਭਾ ਮੈਂਬਰ ਸੰੰਜੈ ਸਿੰਘ ਨੇ ਕਿਹਾ ਕਿ ਦਿੱਲੀ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਬਹੁਤ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਹੁੰਗਾਰਾ ਕੇਜਰੀਵਾਲ ਨੂੰ ਪੈਦਲ ਯਾਤਰਾ ਦੌਰਾਨ ਮਿਲ ਰਿਹਾ ਹੈ ਅਜਿਹਾ ਪਹਿਲਾਂ ਕਦੇ ਨਹੀਂ ਦੇਖਿਆ।
ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਨੂੰ ਵਿਧਾਨ ਸਭਾ ਹਲਕਿਆਂ ਦੀ ਪੈਦਲ ਯਾਤਰਾ ਦੌਰਾਨ ਲੋਕਾਂ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ। ਅਜਿਹਾ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਅਜਿਹਾ ਉਨ੍ਹਾਂ ਵੱਲੋਂ ਸਿੱਖਿਆ, ਬਿਜਲੀ, ਪਾਣੀ, ਔਰਤਾਂ ਲਈ ਮੁਫਤ ਬੱਸ ਸੇਵਾ ਵਿੱਚ ਤਬਦੀਲੀ ਲਿਆਉਣ ਕਾਰਨ ਹੋਇਆ ਹੈ। ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਿੱਲੀ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ‘ਪਦਯਾਤਰਾ’ ’ਤੇ ਹਨ। ਉਨ੍ਹਾਂ ਅੱਜ ਰਾਜੌਰੀ ਗਾਰਡਨ ਵਿੱਚ ਪੈਦਲ ਯਾਤਰਾ ਕੀਤੀ ਅਤੇ ਦਿੱਲੀ ਦੇ ਲੋਕਾਂ ਨਾਲ ਮਿਲੇ।
ਉਨ੍ਹਾਂ ਲੋਕਾਂ ਨੂੰ ਦਿੱਲੀ ਵਿੱਚ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ‘ਆਪ’ ਨੇਤਾ ਨੇ ਇੱਕ ਰੈਲੀ ਵਿੱਚ ਅਰਵਿੰਦ ਕੇਜਰੀਵਾਲ ’ਤੇ ਹਮਲੇ ਵਿੱਚ ਭਾਜਪਾ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਅਤੇ ਭਾਜਪਾ ਦੇ ਸੀਨੀਅਰ ਨੇਤਾਵਾਂ ’ਤੇ ਇਸ ਕਾਰਵਾਈ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ।
‘ਆਪ’ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਰਾਜਧਾਨੀ ‘ਚ ਰੈਲੀ ਦੌਰਾਨ ਭਾਰਤੀ ਜਨਤਾ ਪਾਰਟੀ ਦੇ ‘ਗੁੰਡਿਆਂ’ ਨੇ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਦੀਵਾਲੀ ਲਈ ਪਦਯਾਤਰਾ ਰੋਕੀ ਗਈ ਸੀ ਅਤੇ ਜਲਦੀ ਹੀ ਰਾਜੌਰੀ ਗਾਰਡਨ ਤੋਂ ਜਾਰੀ ਰਹੇਗੀ। ਹੁਣ ਪੈਦਲ ਯਾਤਰਾ ਦਾ ਦੂਜਾ ਪੜਾਅ ਦਸੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਾਸੀ ਅਰਵਿੰਦ ਕੇਜਰੀਵਾਲ ਨੂੰ ਅਥਾਹ ਪਿਆਰ ਕਰਦੇ ਹਨ। ਲੋਕ ਚਾਹੁੰਦੇ ਹਨ ਕਿ ਅਗਲੀ ਵਾਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਭਾਜਪਾ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ ਜਿਸ ਦਾ ਵੇਰਵਾ ਲੋਕਾਂ ਸਾਹਮਣੇ ਰੱਖਿਆ ਜਾ ਸਕੇ।

ਭਾਜਪਾ ਅਤੇ ਡੀਡੀਏ ’ਤੇ ਸੇਧੇ ਨਿਸ਼ਾਨੇ

ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਛਠ ਪੂਜਾ ’ਤੇ ਘਾਟਾਂ ’ਤੇ ਜਾਣ ਦੀ ਇਜਾਜ਼ਤ ਨਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਡੀਡੀਏ ਹੁਣ ਛਠ ਪੂਜਾ ਲਈ ਕਹਿ ਰਿਹਾ ਹੈ, ਘਾਟ ਨਹੀਂ ਬਣਾਇਆ ਜਾ ਸਕਦਾ। ਜ਼ਮੀਨ ਡੀਡੀਏ ਦੀ ਹੈ। ਡੀਡੀਏ ਭਾਜਪਾ ਦਾ ਭ੍ਰਿਸ਼ਟਾਚਾਰ ਹੈ। ਉਹ ਗਰੀਬ ਲੋਕਾਂ ਨੂੰ ਲੁੱਟ ਰਹੇ ਹਨ। ਖਾਸ ਤੌਰ ’ਤੇ‌ ਡੀਡੀਏ ਇੱਕ ਵਿਧਾਨਕ ਸੰਸਥਾ ਹੈ ਜੋ ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ‘ਸਸਤੀ ਰਾਜਨੀਤੀ’ ਵਿੱਚ ਸ਼ਾਮਲ ਹੋਣ ਲਈ ਭਾਰਤੀ ਜਨਤਾ ਪਾਰਟੀ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਗੇਟ ਬੰਦ ਰੱਖ ਕੇ ਪੂਰਵਾਂਚਲੀਆਂ ਨੂੰ ਛਠ ਪੂਜਾ ਮਨਾਉਣ ਤੋਂ ਰੋਕ ਰਹੀ ਹੈ। ਆਤਿਸ਼ੀ ਨੇ ਦਾਅਵਾ ਕੀਤਾ ਕਿ ਦਿੱਲੀ ਵਿਕਾਸ ਅਥਾਰਟੀ ਗ੍ਰੇਟਰ ਕੈਲਾਸ਼ ਦੇ ਛਠ ਘਾਟ ਵਿੱਚ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਰਹੀ ਹੈ।

Advertisement

ਭਾਜਪਾ ਨੇ ਛਠ ਪੂਜਾ ਲਈ ਪ੍ਰਬੰਧ ਨਾ ਕਰਨ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਐਤਵਾਰ ਨੂੰ ਦਿੱਲੀ ਦੀ ‘ਆਪ’ ਸਰਕਾਰ ‘ਤੇ ਪਿਛਲੇ ਸਾਲਾਂ ਵਿੱਚ ਛਠ ਪੂਜਾ ਲਈ ਢੁਕਵੇਂ ਪ੍ਰਬੰਧ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਕਿ ‘ਆਪ’ ਦਿੱਲੀ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੀ।

Advertisement