For the best experience, open
https://m.punjabitribuneonline.com
on your mobile browser.
Advertisement

ਸੰਜੈ ਟੰਡਨ ਨੇ ਪੈਦਲ ਯਾਤਰਾ ਨਾਲ ਚੋਣ ਮੁਹਿੰਮ ਭਖਾਈ

08:42 AM May 18, 2024 IST
ਸੰਜੈ ਟੰਡਨ ਨੇ ਪੈਦਲ ਯਾਤਰਾ ਨਾਲ ਚੋਣ ਮੁਹਿੰਮ ਭਖਾਈ
ਭਾਜਪਾ ਉਮੀਦਵਾਰ ਸੰਜੈ ਟੰਡਨ ਦੀ ਪੈਦਲ ਯਾਤਰਾ ਵਿੱਚ ਸ਼ਾਮਲ ਪਾਰਟੀ ਆਗੂ ਅਤੇ ਸਮਰਥਕ।
Advertisement

ਮੁਕੇਸ਼ ਕੁਮਾਰ
ਚੰਡੀਗੜ੍ਹ, 17 ਮਈ
ਚੰਡੀਗੜ੍ਹ ਦੇ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਲਈ ਚੰਡੀਗੜ੍ਹ ਤੋਂ ਲੋਕ ਸਭਾ ਭਾਜਪਾ ਦੇ ਉਮੀਦਵਾਰ ਸੰਜੈ ਟੰਡਨ ਨੇ ਅੱਜ ਇਥੇ ਸੈਕਟਰ-44, ਮਨੀਮਾਜਰਾ ਅਤੇ ਕਿਸ਼ਨਗੜ੍ਹ ਵਿੱਚ ਪੈਦਲ ਯਾਤਰਾਵਾਂ ਕੀਤੀਆਂ। ਪੈਦਲ ਯਾਤਰਾ ਵਿੱਚ ਸੈਂਕੜੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਯੋਜਨਾਵਾਂ ਤੋਂ ਜਾਣੂ ਕਰਵਾਇਆ। ਸੰਜੈ ਟੰਡਨ ਨੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਕਿ ਸ਼ਹਿਰ ਵਿੱਚ ਭਾਜਪਾ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਜਿਵੇਂ ਕਿ ਸਾਈਕਲ ਟਰੈਕ, ਏਅਰ ਫੋਰਸ ਮਿਊਜ਼ੀਅਮ, ਬਰਡ ਪਾਰਕ, ​​ਸ਼ਹਿਰ ਦੀ ਹਰਿਆਲੀ ਵਿੱਚ 9 ਫੀਸਦੀ ਵਾਧਾ ਅਤੇ ਕਮਿਊਨਿਟੀ ਸੈਂਟਰਾਂ ਦੀ ਪੁਨਰ ਸੁਰਜੀਤੀ ਆਦਿ ਕਾਰਜਾਂ ਬਾਰੇ ਦੱਸਿਆ। ਪੈਦਲ ਯਾਤਰਾ ਦੌਰਾਨ ਉਨ੍ਹਾਂ ਸੈਕਟਰ-44 ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਮੱਥਾ ਟੇਕਿਆ। ਮਨੀਮਾਜਰਾ ਵਿੱਚ ਪੈਦਲ ਯਾਤਰਾ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਉਮੀਦਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਸੰਕਲਪ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਸਵੱਛ ਭਾਰਤ ਅਭਿਆਨ, ਮੇਕ ਇਨ ਇੰਡੀਆ, ਡਿਜੀਟਲ ਇੰਡੀਆ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੂਸ਼ਮਾਨ ਭਾਰਤ ਵਰਗੀਆਂ ਪਰਿਵਰਤਨਸ਼ੀਲ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਕਿਸ਼ਨਗੜ੍ਹ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਟੰਡਨ ਨੇ ਪੇਂਡੂ ਚੰਡੀਗੜ੍ਹ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਜ਼ਰੂਰੀ ਸਹੂਲਤਾਂ ਅਤੇ ਮਜ਼ਬੂਤ ​​ਸੜਕੀ ਢਾਂਚੇ ਵਿੱਚ ਸੁਧਾਰ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਾਲ ਡੋਰਾ ਦੀ ਸਮੱਸਿਆ ਵਰਗੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×