ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਦੇ 51ਵੇਂ ਚੀਫ ਜਸਟਿਸ ਵਜੋਂ ਭਲਕੇ ਸਹੁੰ ਚੁੱਕਣਗੇ ਸੰਜੀਵ ਖੰਨਾ

06:22 PM Nov 10, 2024 IST

ਨਵੀਂ ਦਿੱਲੀ, 10 ਨਵੰਬਰ
ਦੇਸ਼ ਦੀ ਸਰਵਉਚ ਅਦਾਲਤ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਇੱਥੋਂ ਦੇ ਰਾਸ਼ਟਰਪਤੀ ਭਵਨ ਵਿਚ 11 ਨਵੰਬਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਸ਼ਟਰਪਤੀ ਦਰੋਪਦੀ ਮੁਰਮੂ ਚੁਕਾਉਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਮੌਜੂਦਾ ਚੀਫ ਜਸਟਿਸ ਚੰਦਰਚੂੜ ਅੱਜ ਸੇਵਾਮੁਕਤ ਹੋ ਗਏ ਹਨ। ਕਾਬਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿਚ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਸੀ ਤੇ ਇਹ ਹੁਕਮ 11 ਨਵੰਬਰ, 2024 ਤੋਂ ਲਾਗੂ ਹੋਣ ਬਾਰੇ ਦੱਸਿਆ ਗਿਆ ਸੀ। ਇਸ ਤੋਂ ਬਾਅਦ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿਚ ਇਸ ਦੀ ਪੁਸ਼ਟੀ ਕੀਤੀ ਸੀ। ਏਜੰਸੀ

Advertisement

Advertisement