ਸੰਜੀਵ ਕੁਮਾਰ ਨੇ ਬੀਡੀਪੀਓ ਵਜੋਂ ਅਹੁਦਾ ਸੰਭਾਲਿਆ
07:44 AM Sep 04, 2024 IST
ਸੁਨਾਮ ਊਧਮ ਸਿੰਘ ਵਾਲਾ: ਮਾਨਸਾ ਤੋਂ ਬਦਲਕੇ ਆਏ ਸੰਜੀਵ ਕੁਮਾਰ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸੁਨਾਮ ਊਧਮ ਸਿੰਘ ਵਾਲਾ ਦਾ ਆਹੁਦਾ ਸੰਭਾਲ ਲਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਲਾਕ ਸੁਨਾਮ ਦੇ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਅਤੇ ਪਿੰਡਾਂ ’ਚ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹਰ ਸੰਭਵ ਯਤਨ ਕਰਨਗੇ। -ਪੱਤਰ ਪ੍ਰੇਰਕ
Advertisement
Advertisement