ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸੰਕਲਪ ਦਿਵਸ ਮਨਾਇਆ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 1 ਅਪਰੈਲ
ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਭੋਲਾ ਸਿੰਘ ਧਰਮਗੜ੍ਹ ਅਤੇ ਸਤਿਗੁਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਛਾਹੜ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸੰਕਲਪ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਤੌਰ ’ਤੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਵਿਸ਼ੇਸ਼ ਮਹਿਮਾਨ ਤੌਰ ’ਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਤੇ ਸੂਬੇਦਾਰ ਰਣਧੀਰ ਸਿੰਘ ਨਾਗਰਾ ਸ਼ਾਮਲ ਹੋਏ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਲਿਖ ਕੇ ਤੇ ਸਾਰਿਆਂ ਨੂੰ ਬਰਾਬਰ ਦੇ ਹੱਕ ਦਿਵਾ ਕੇ ਕਰੋੜਾਂ ਮੂਲ ਨਿਵਾਸੀਆਂ ਦਾ ਸੁਪਨਾ ਪੂਰਾ ਕਰ ਦਿੱਤਾ ਹੈ ਪਰ ਕਰੋੜਾਂ ਲੋਕਾਂ ਨੇ 75 ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਬਾਬਾ ਸਾਹਿਬ ਦਾ ਸੁਪਨਾ ਪੂਰਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਇਸ ਵਾਰ 2024 ਵਿੱਚ ਦਿੱਲੀ ਦੇ ਤਖਤ ’ਤੇ ਬਸਪਾ ਦੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੂੰ ਬਿਠਾਉਣ ਲਈ ਯੋਗਦਾਨ ਪਾਇਆ ਜਾਵੇ। ਇਸ ਮੌਕੇ ਸੂਬੇਦਾਰ ਰਣਧੀਰ ਸਿੰਘ ਨਾਗਰਾ, ਨਿਰਮਲ ਸਿੰਘ ਮੱਟੂ ,ਰਾਮਪਾਲ ਸਿੰਘ ਮਹਿਲਾਂ, ਵਰਖਾ ਸਿੰਘ, ਡਾ. ਮਿੱਠੂ ਸਿੰਘ ਖੇਤਲਾ, ਗੁਰਲਾਲ ਸਿੰਘ ,ਸੁਖਦੇਵ ਸਿੰਘ ਕੌਹਰੀਆਂ, ਮੇਘ ਸਿੰਘ ਛਾਜਲੀ, ਗੋਪਾਲ ਸਿੰਘ, ਮਾੜਾ ਸਿੰਘ, ਸੰਤ ਕੁਮਾਰ, ਡਾ. ਭੀਮ ਸਿੰਘ, ਰਾਜਵਿੰਦਰ ਸਿੰਘ ਰਾਣਾ ਤੇ ਬੱਗਾ ਸਿੰਘ ਆਦਿ ਹਾਜ਼ਰ ਸਨ।