ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਅਜੀਤ ਸਿੰਘ ਨੇ ਮਾਨਵਤਾ ਦੀ ਨਿਸ਼ਕਾਮ ਸੇਵਾ ਕੀਤੀ: ਜੌੜਾਮਾਜਰਾ

06:30 AM Aug 11, 2024 IST
ਪੁਸਤਕ ਲੋਕ ਅਰਪਣ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਡੇਰਾ ਹੰਸਾਲੀ ਸਾਹਿਬ ਵਿੱਚ ਅੱਜ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸੰਤ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਲੰਬਾ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਸੁਭਾਗਾ ਹੈ ਕਿਉਂਕਿ ਅੱਜ ਦੇ ਦਿਨ ਹੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਜਨਮ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਮੌਜੂਦਾ ਡੇਰਾ ਮੁਖੀ ਬਾਬਾ ਪਰਮਜੀਤ ਸਿੰਘ ਤੋਂ ਆਸ਼ੀਰਵਾਦ ਵੀ ਲਿਆ। ਇਸ ਮੌਕੇ ਡੇਰੇ ਦੇ ਸੇਵਾਦਾਰ ਤੇ ਸੰਗਤ ਵੀ ਮੌਜੂਦ ਸੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement