ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਅਜੀਤ ਸਿੰਘ ਨੇ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਕੀਤੀ: ਸੰਧਵਾਂ

08:13 AM Apr 27, 2024 IST
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਦੇ ਹੋਏ ਬਾਬਾ ਪਰਮਜੀਤ ਸਿੰਘ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 26 ਅਪਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹੰਸਾਲੀ ਸਾਹਿਬ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੇ ਤਪਅਸਥਾਨ ਵਿਖੇ ਮੱਥਾ ਟੇਕ ਕੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਅਤੇ ਗਰੀਬਾਂ, ਲੋੜਵੰਦਾਂ ਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾਂ ਅੱਗੇ ਵਧ ਕੇ ਕਾਰਜ ਕੀਤੇ। ਉਨ੍ਹਾਂ ਕਿਹਾ, ‘‘ਸੰਤ ਅਜੀਤ ਸਿੰਘ ਦੀਆਂ ਸਿੱਖਿਆਵਾਂ ਅਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨ।’’ ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ’’
ਸ੍ਰੀ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬਾਬਾ ਜੀ ਦੇ ਆਸ਼ੀਰਵਾਦ ਲਈ ਮੁਢ ਤੋਂ ਹੀ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਦਾ ਹੈ। ਇਸ ਮੌਕੇ ਬਾਬਾ ਪਰਮਜੀਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਰਾਜਿੰਦਰ ਸਿੰਘ ਗਰੇਵਾਲ, ਗੁਰਦੇਵ ਸਿੰਘ ਡੰਘੇੜੀਆਂ, ਮਹਿੰਦਰ ਸਿੰਘ ਮੈਨੇਜਰ, ਮੋਹਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement