ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਅਜੀਤ ਸਿੰਘ ਦੇ ਪੋਤੇ ਵੱਲੋਂ ਚੋਣ ਲੜਨ ਦਾ ਐਲਾਨ

09:21 AM Apr 30, 2024 IST
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਿੰਦਰਜੀਤ ਸਿੰਘ ਸੈਣੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਪਰੈਲ
ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦੇ ਪੋਤੇ ਤੇ ਸਾਬਕਾ ਕਾਂਗਰਸੀ ਆਗੂ ਗੁਰਿੰਦਰਜੀਤ ਸਿੰਘ ਸੈਣੀ ਨੇ ਅੱਜ ਲੋਕ ਸਭਾ ਹਲਕੇ ਆਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਗੁਰਿੰਦਰਜੀਤ ਸਿੰਘ ਸੈਣੀ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਮੌਕੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਚੋਣਾਂ ਜਿੱਤਣ ਮਗਰੋਂ ਕੁਝ ਵੀ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਵਿੱਚ ਡਟੀਆਂ ਹੋਈਆਂ ਹਨ, ਪਰ ਕਿਸੇ ਵੀ ਸਿਆਸਤਦਾਨ ਵੱਲੋਂ ਪੰਜਾਬ ਦੇ ਬੁਨਿਆਦੀ ਮੁੱਦਿਆਂ ਨੂੰ ਚੁੱਕਿਆ ਨਹੀਂ ਜਾ ਰਿਹਾ। ਸ੍ਰੀ ਸੈਣੀ ਨੇ ਕਿਹਾ ਕਿ ਉਹ ਪੰਜਾਬ ਦੇ ਬੁਨਿਆਦੀ ਮੁੱਦੇ ਪਾਣੀ, ਵਾਤਾਵਰਨ, ਬੇਰੁਜ਼ਗਾਰੀ, ਨਸ਼ਿਆਂ ਸਣੇ ਹੋਰਨਾਂ ਲੋਕ ਪੱਖੀ ਮੁੱਦਿਆਂ ਨੂੰ ਲੋਕ ਸਭਾ ਵਿੱਚ ਚੁੱਕਣਗੇ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਕੋਈ ਵੀ ਸਿਆਸਤਦਾਨ ਉਸ ਬਾਰੇ ਗੱਲ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਆਨੰਦਪੁਰ ਸਾਹਿਬ ਵਿੱਚੋਂ ਹੜ੍ਹਾਂ ਦੀ ਸਮੱਸਿਆ ਦਾ ਵੀ ਜੜ੍ਹ ਤੋਂ ਖਾਤਮਾ ਕਰਨਗੇ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਦਾਅਵਾ ਕਰਨ ਵਾਲੇ ਗੁਰਿੰਦਰਜੀਤ ਸਿੰਘ ਸੈਣੀ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਹਲਕਿਆਂ ਵਿੱਚ ਬਾਹਰੀ ਉਮੀਦਵਾਰਾਂ ਨੂੰ ਉਤਾਰਿਆ ਗਿਆ ਹੈ, ਜੋ ਕਿ ਗ਼ਲਤ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਸਥਾਨਕ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

Advertisement

Advertisement
Advertisement