ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸਰਾਲੀ ਨੂੰ ਦਿੱਤਾ ਜਾਵੇਗਾ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਐਵਾਰਡ

10:46 AM Oct 09, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 8 ਅਕਤੂਬਰ
ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਟਰੱਸਟ ਦੀ ਮੀਟਿੰਗ ਗੁਰਦੁਆਰਾ ਤਪ ਸਥਾਨ ਘੁੰਨਸ ਵਿੱਚ ਹੋਈ ਜਿਸ ਦੀ ਪ੍ਰਧਾਨਗੀ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਟਰੱਸਟ ਦੇ ਚੇਅਰਮੈੋਨ ਸੰਤ ਬਲਵੀਰ ਸਿੰਘ ਘੁੰਨਸ ਨੇ ਕੀਤੀ। ਮੀਟਿੰਗ ਵਿੱਚ ਟਰੱਸਟੀ ਮੈਂਬਰਾਂ ਸੀ. ਮਾਰਕੰਡਾ, ਡਾ. ਭੁਪਿੰਦਰ ਸਿੰਘ ਬੇਦੀ, ਤੇਜਾ ਸਿੰਘ ਤਿਲਕ ਅਤੇ ਬਲਵਿੰਦਰ ਸਿੰਘ ਠੀਕਰੀਵਾਲਾ ਨੇ ਭਾਗ ਲਿਆ। ਟਰੱਸਟ ਦੇ ਜਨਰਲ ਸਕੱਤਰ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਵਾਰ 12 ਅਕਤੂਬਰ ਨੂੰ ਦਸਹਿਰੇ ਮੌਕੇ ’ਤੇ ਦਿੱਤਾ ਜਾਣ ਵਾਲਾ ਐਵਾਰਡ ਨਾਵਲਕਾਰ ਅਤੇ ਕਹਾਣੀਕਾਰ ਬਲਜਿੰਦਰ ਨਸਰਾਲੀ ਨੂੰ ਦਿੱਤਾ ਜਾਵੇਗਾ। ਚੌਹਾਨ ਨੇ ਦੱਸਿਆ ਕਿ ਨਸਰਾਲੀ ਦੇ ਤਿੰਨ ਨਾਵਲ ‘ਹਾਰੇ ਦੀ ਅੱਗ’, ‘ਵੀਹਵੀਂ ਸਦੀ ਦੀ ਆਖ਼ਰੀ ਕਥਾ’ ਅਤੇ ਅੰਬਰ ਪਰੀਆਂ’ ਅਤੇ ਡਾਕਖਾਨਾ ਖਾਸ ਅਤੇ ਔਰਤ ਦੀ ਸ਼ਰਨ ਵਿਚ ਕਹਾਣੀ ਸੰਗ੍ਰਹਿ ਛਪ ਚੁੱਕੇ ਹਨ।

Advertisement

Advertisement