ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਅਤਰ ਸਿੰਘ ਦਾ ਧਾਰਮਿਕ ਤੇ ਸਿੱਖਿਆ ਖੇਤਰ ’ਚ ਯੋਗਦਾਨ ਅਹਿਮ ਕਰਾਰ

07:20 AM Feb 01, 2024 IST
ਬਰਸੀ ਸਮਾਗਮ ਦੌਰਾਨ ਬੰਦੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 31 ਜਨਵਰੀ
ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 97ਵੀਂ ਬਰਸੀ ’ਤੇ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਵੱਡੀ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਜੋੜ ਮੇਲੇ ਦੌਰਾਨ ਖੁੱਲੇ ਪੰਡਾਲ ਵਿਚ ਸਟੇਜ ਤੋਂ ਵੱਖ ਵੱਖ ਸਿਆਸੀ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਪਰਮਿੰਦਰ ਸਿੰਘ ਢੀਂਡਸਾ ਨੇ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਤਾਂ ਵੱਲੋਂ ਮਾਲਵੇ ਦੇ ਖੇਤਰ ਵਿੱਚ ਸਿੱਖਿਆ ਅਤੇ ਧਾਰਮਿਕ ਗਿਆਨ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਉਨ੍ਹਾਂ ਆਪਣੇ ਇਸ ਸਮੁੱਚੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰਕੇ ਸਿੱਖ ਧਰਮ ਵਿੱਚ ਵਿਦਿਆ ਅਤੇ ਧਰਮ ਦੇ ਸੁਮੇਲ ਦੇ ਸੰਕਲਪ ਨੂੰ ਸ਼ੁਰੂ ਕੀਤਾ। ਸੰਤ ਜੀ ਨੇ 14 ਲੱਖ ਦੇ ਕਰੀਬ ਪ੍ਰਾਣੀਆ ਨੂੰ ਅੰਮ੍ਰਿਤਪਾਣ ਕਰਵਾਇਆ। ਇਸ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਹੋਈ, ਉੱਥੇ ਰਿਹਾਅ ਹੋ ਕੇ ਆਏ ਬੰਦੀ ਸਿੰਘਾਂ ਵਿੱਚੋਂ ਭਾਈ ਦਇਆ ਸਿੰਘ ਲਹੌਰੀਆ, ਭਾਈ ਲਖਵਿੰਦਰ ਸਿੰਘ ਲੱਖਾ ਅਤੇ ਭਾਈ ਹਰਨੇਕ ਸਿੰਘ ਭੱਪ ਨੂੰ ਅਕਾਲ ਕਾਲਜ ਕੌਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਮੌਕੇ ਅਕਾਲ ਕਾਲਜ ਕੌਂਸਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਸਕੱਤਰ ਜਸਵੰਤ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੰਤ ਸੇਵਕ ਜਥੇ ਦੇ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਬਾਬਾ ਕਾਕਾ ਸਿੰਘ ਪ੍ਰਧਾਨ ਬੁੰਗਾ ਮਸਤੂਆਣਾ ਸਾਹਿਬ, ਬਾਬਾ ਬਲਜੀਤ ਸਿੰਘ ਫੱਕਰ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਡਾਕਟਰ ਗੁਰਵੀਰ ਸਿੰਘ ਸੋਹੀ, ਮਨਜੀਤ ਸਿੰਘ ਬਾਲੀਆਂ, ਹਰਬੰਸ ਸਿੰਘ ਅਕੋਈ ਸਾਹਿਬ ਸਮੇਤ ਹੋਰ ਕੌਂਸਲ ਮੈਂਬਰ ਸ਼ਾਮਲ ਸਨ। ਇਸ ਮੌਕੇ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁਖੀ ਦਰਬਾਰ-ਏ- ਖਾਲਸਾ ਨੇ ਸਬੂਤਾਂ ਅਤੇ ਤੱਥਾਂ ਸਮੇਤ ਵਿਚਾਰ ਕਰਦਿਆਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 72 ਅਨੁਸਾਰ ਕੇਂਦਰ ਸਰਕਾਰ ਅਤੇ ਧਾਰਾ 161 ਅਨੁਸਾਰ ਸਟੇਟ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰ ਸਕਦੀ ਹੈ। ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੰਤ ਅਤਰ ਸਿੰਘ ਦੇ ਪਾਵਨ ਅਸਥਾਨ ਤੇ ਮੈਡੀਕਲ ਕਾਲਜ ਬਣਾਉਣ ਸਬੰਧੀ ਮਸਤੂਆਣਾ ਸਾਹਿਬ ਵੱਲੋਂ ਜਮੀਨ ਦਿੱਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ਨਾ ਬਣਾਉਣਾ ਮੰਦਭਾਗਾ ਹੈ। ਸੀਨੀਅਰ ਵਕੀਲ ਸਿਮਰਜੀਤ ਸਿੰਘ ਨੇ ਝੂਠੇ ਪੁਲੀਸ ਮੁਕਾਬਲੇ ਕਰਨ ਵਾਲੇ ਦੋਸ਼ੀਆਂ ਖਿਲਾਫ਼ ਇੱਕਜੁਟ ਹੋਣ ਲਈ ਬੇਨਤੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਜਥੇਦਾਰ ਸਰਵਣ ਸਿੰਘ ਮਝੈਲ, ਅਰਬਾ ਖਰਬਾਂ ਦਲ ਦੇ ਮੁਖੀ ਬਾਬਾ ਰਾਜਾਰਾਜ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਆਰਕੀਟੈਕਟ ਰਘੂਰਾਜ ਸਿੰਘ, ਪਰਮਿੰਦਰ ਸਿੰਘ ਝੋਟਾ ਤੋਂ ਇਲਾਵਾ ਸਮਾਜ ਸੇਵਾ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਇਲਾਕੇ ਦੀਆਂ ਮੋਹਤਬਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement