For the best experience, open
https://m.punjabitribuneonline.com
on your mobile browser.
Advertisement

ਸੰਤ ਰਾਮ ਸਿੰਗਲਾ ਨੇ ਹਮੇਸ਼ਾ ਕਾਂਗਰਸ ਪ੍ਰਤੀ ਵਫ਼ਾਦਾਰੀ ਨਿਭਾਈ: ਵੜਿੰਗ

10:25 AM Apr 08, 2024 IST
ਸੰਤ ਰਾਮ ਸਿੰਗਲਾ ਨੇ ਹਮੇਸ਼ਾ ਕਾਂਗਰਸ ਪ੍ਰਤੀ ਵਫ਼ਾਦਾਰੀ ਨਿਭਾਈ  ਵੜਿੰਗ
ਸੰਗਰੂਰ ’ਚ ਬਰਸੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਪਰੈਲ
ਸਾਬਕਾ ਲੋਕ ਸਭਾ ਮੈਂਬਰ ਤੇ ਸਾਬਕਾ ਚੇਅਰਮੈਨ ਪੰਜਾਬ ਮੰਡੀ ਬੋਰਡ ਸੰਤ ਰਾਮ ਸਿੰਗਲਾ ਦੀ 19ਵੀਂ ਬਰਸੀ ਸਥਾਨਕ ਸਿੰਗਲਾ ਨਿਵਾਸ ’ਤੇ ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਮੁੱਚੇ ਪਰਿਵਾਰ ਵਲੋਂ ਮਨਾਈ ਗਈ। ਪਾਠ ਦੇ ਭੋਗ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰਪਾਲ ਸਿੰਘ ਸਬਿੀਆ ਸਮੇਤ ਇਲਾਕੇ ਦੇ ਵੱਡੀ ਤਾਦਾਦ ’ਚ ਲੋਕ ਸ਼ਾਮਲ ਹੋਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦੇ ਸਮਾਜ ਵਿਚ ਜਿਸ ਤਰ੍ਹਾਂ ਦਾ ਰਾਜਨੀਤਕ ਜੀਵਨ ਹੋ ਗਿਆ ਹੈ, ਸਵੇਰ ਤੋਂ ਸ਼ਾਮ ਤੱਕ ਵਫ਼ਾਦਾਰੀਆਂ ਬਦਲ ਜਾਂਦੀਆਂ ਹਨ ਪਰ ਸੰਤ ਰਾਮ ਸਿੰਗਲਾ ਨੇ ਅਨੇਕਾਂ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਨਿਭਾਈ ਅਤੇ ਉਨ੍ਹਾਂ ਦੇ ਲਾਇਕ ਸਪੁੱਤਰ ਸ੍ਰੀ ਵਿਜੈਇੰਦਰ ਸਿੰਗਲਾ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਪਾਰਟੀ ’ਚ ਵਫਾਦਾਰੀ ਨਾਲ ਸੇਵਾਵਾਂ ਨਿਭਾ ਰਹੇ ਹਨ। ਵੜਿੰਗ ਵਲੋਂ ਸੰਤ ਰਾਮ ਸਿੰਗਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਮਾਗਮ ’ਚ ਸ਼ਾਮਲ ਰਾਜਨੀਤਕ ਆਗੂਆਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ।

Advertisement

ਅਕਾਲੀ ਦਲ ਤੇ ਭਾਜਪਾ ਮਿਲੀਭੁਗਤ ਨਾਲ ਲੜਨਗੇ ਚੋਣ: ਵਿਜੈਇੰਦਰ

ਸਮਾਣਾ (ਸੁਭਾਸ਼ ਚੰਦਰ): ਅਕਾਲੀ-ਭਾਜਪਾ ਦਾ ਗੱਠਜੋੜ ਹੋਵੇ ਜਾਂ ਨਾ ਪਰ ਅਕਾਲੀ ਦਲ (ਬਾਦਲ) ਅਤੇ ਭਾਜਪਾ ਇੱਕਠੇ ਹਨ। ਅਤੇ ਲੋਕ ਸਭਾ ਚੋਣਾਂ ਆਪਸੀ ਮਿਲੀਭੁਗਤ ਨਾਲ ਹੀ ਲੜਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਪਣੇ ਪਿਤਾ ਸਵ. ਸੰਤ ਰਾਮ ਸਿੰਗਲਾ ਦੀ 19ਵੀਂ ਬਰਸੀ ਮੌਕੇ ਪਰਿਵਾਰ ਸਣੇ ਸਵ. ਸਿੰਗਲਾ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ। ਉਨ੍ਹਾਂ ਕਿਹਾ ਕਿ ਇਸ ਵਕਤ ਦੇਸ਼ ਬਹੁਤ ਹੀ ਬੁਰੇ ਦੌਰ ’ਚੋਂ ਲੰਘ ਰਿਹਾ ਹੈ ਅਤੇ ਕਾਂਗਰਸ ਆਪਣੇ ਸਹਿਯੋਗੀਆਂ ਨਾਲ ਲੋਕਾਂ ਨੂੰ ਨਾਲ ਲੈ ਕੇ ਦੇਸ਼ ਦੀਆਂ ਸੰਸਥਾਵਾਂ ਤੇ ਬੱਚਿਆਂ ਦੇ ਭਵਿੱਖ ਲਈ ਲੜਾਈ ਲੜ ਰਹੀ ਹੈ।

Advertisement
Author Image

Advertisement
Advertisement
×