ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਸਮਾਜ ਦੇ ਪ੍ਰਧਾਨ ਸ਼ਮਸ਼ੇਰ ਜਗੇੜਾ ਨੇ ਸੁਰੱਖਿਆ ਮੰਗੀ

07:20 AM Jun 17, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਇੰਟਰਨੈਸ਼ਨਲ ਸੰਤ ਸਮਾਜ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਗਈ ਹੈ। ਇੱਥੇ ਸੰਤ ਸਮਾਜ ਦੀ ਮੀਟਿੰਗ ਉਪਰੰਤ ਸ੍ਰੀ ਜਗੇੜਾ ਨੇ ਦੱਸਿਆ ਕਿ ਸੰਤ ਸਮਾਜ ਵੱਲੋਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਹੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ ਅਤੇ ਸੰਤ ਸਮਾਜ ਨਸ਼ਿਆਂ ਵਿਰੁੱਧ ਵੀ ਕਾਫ਼ੀ ਲੰਬੇ ਅਰਸੇ ਤੋਂ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸਤਦਾਨਾਂ, ਨਸ਼ਾ ਵਪਾਰੀਆਂ ਅਤੇ ਪੁਲੀਸ ਦਾ ਗੱਠਜੋੜ ਨਹੀਂ ਚਾਹੁੰਦਾ ਕਿ ਉਹ ਨਸ਼ਿਆਂ ਖ਼ਿਲਾਫ਼ ਪ੍ਰਚਾਰ ਕਰਨ। ਇਸ ਲਈ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਦੋ ਵਾਰ ਉਨ੍ਹਾਂ ਘਰ ਨੇੜੇ ਕਈ ਅਣਪਛਾਤੇ ਵਿਅਕਤੀ ਗੇੜੇ ਕੱਢਦੇ ਵੀ ਦੇਖੇ ਗਏ ਹਨ। ਸੰਤ ਜਗੇੜਾ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ ਤਾਂ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖ ਸਕਣ।

Advertisement

Advertisement