For the best experience, open
https://m.punjabitribuneonline.com
on your mobile browser.
Advertisement

ਸੰਤ ਸਮਾਜ ਨੇ ਰਾਜਸੀ ਪਾਰਟੀਆਂ ਅੱਗੇ ਰੱਖਿਆ ਵਾਤਾਵਰਨ ਦਾ ਏਜੰਡਾ

08:02 AM Apr 16, 2024 IST
ਸੰਤ ਸਮਾਜ ਨੇ ਰਾਜਸੀ ਪਾਰਟੀਆਂ ਅੱਗੇ ਰੱਖਿਆ ਵਾਤਾਵਰਨ ਦਾ ਏਜੰਡਾ
ਆਪਣੇ ਏਜੰਡੇ ਬਾਰੇ ਗੱਲਬਾਤ ਕਰਦੇ ਹੋਏ ਵਾਤਾਰਵਰਨ ਪ੍ਰੇਮੀ। -ਫੋਟੋ: ਪੰਜਾਬੀ ਟਿ੍ਰਬਿਊਨ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਪਰੈਲ
ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਅੱਗੇ ਵਾਤਾਵਰਨ ਪੱਖੀ ਲੋਕ ਏਜੰਡਾ ਰੱਖਦਿਆਂ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਲ ਕਰਨ। ਇੱਥੇ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸਮਾਜ ਨੇ ਪੰਜਾਬ ਦੇ ਵੋੋਟਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਵੋਟਾਂ ਮੰਗਣ ਲਈ ਆਉਣ ਵਾਲੇ ਉਮੀਦਵਾਰਾਂ ਕੋਲੋਂ ਸਾਫ ਪਾਣੀ ਤੇ ਸਾਫ ਹਵਾ ਵਰਗੇ ਜੀਵਨ ਨਾਲ ਜੁੜੇ ਮੁੱਦਿਆਂ ਬਾਰੇ ਜ਼ਰੂਰ ਸਵਾਲ ਕਰਨ। ਸੰਤ ਸਮਾਜ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਉਨ੍ਹਾਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਜਿਹੜੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦਾ ਵਾਅਦਾ ਕਰਨਗੇ। ਸੰਤ ਸਮਾਜ ਦੀ ਅਗਵਾਈ ਕਰ ਰਹੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ 2002 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲੈ ਹੁਣ ਤੱਕ ਹੋਣ ਵਾਲੀਆਂ ਸਾਰੀਆਂ ਚੋਣਾਂ ਦੌਰਾਨ ਵਾਤਾਵਰਨ ਦਾ ਮੁੱਦਾ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਸੰਤ ਸਮਾਜ ਵੱਲੋਂ ਪੇਸ਼ ਕੀਤੇ ਗਏ ਵਾਤਾਵਰਨ ਦੇ ਏਜੰਡੇ ਵਿੱਚ 12 ਨੁਕਤਿਆਂ ’ਤੇ ਗੱਲ ਕੀਤੀ ਗਈ ਹੈ ਤੇ ਇਨ੍ਹਾਂ ਵਿੱਚ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੀ ਮੰਗ ਵੀ ਸ਼ਾਮਲ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਜੰਗਲਾਂ ਦਾ ਰਕਬਾ ਸਿਰਫ 6 ਫ਼ੀਸਦ ਰਹਿ ਗਿਆ ਹੈ ਜਿਸ ਨੂੰ ਵਧਾਉਣ ਦੀ ਲੋੜ ਹੈ।
ਇਸ ਮੌਕੇ ਸੰਤ ਤੇਜਾ ਸਿੰਘ ਐੱਮਏ, ਸੰਤ ਸੁਖਜੀਤ ਸਿੰਘ ਨਾਹਲਾਂ, ਸੰਤ ਗੁਰਬਚਨ ਸਿੰਘ ਪੰਡਵਾਂ, ਸੰਤ ਗੁਰਮੇਜ਼ ਸਿੰਘ, ਸੰਤ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ, ਸੰਤ ਸੁਖਜੀਤ ਸਿੰਘ ਸੀਚੇਵਾਲ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×