ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜ ਸਭਾ ਦੇ ਮੈਂਬਰ ਵਜੋਂ ਸੰਤ ਸੀਚੇਵਾਲ ਦੇ ਦੋ ਸਾਲ ਪੂਰੇ

07:21 AM Jul 09, 2024 IST

ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣਾ ਦੋ ਸਾਲ ਦੇ ਕਾਰਜਕਾਲ ਪੂਰਾ ਹੋਣ ’ਤੇ ਰਿਪੋਰਟ ਕਾਰਡ ਜਾਰੀ ਕੀਤਾ। ਸੰਤ ਸੀਚੇਵਾਲ ਨੇ ਆਪਣੇ ਇਸ ਕਾਰਜਕਾਲ ਦੌਰਾਨ ਪੰਜਾਬ, ਪੰਜਾਬੀ, ਕਿਸਾਨੀ, ਪਾਣੀ, ਵਾਤਾਵਰਣ ਤੇ ਗਰੀਬਾਂ ਲੋੜਵੰਦਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਰਾਜ ਸਭਾ ਦੇੇ ਪਟਲ ਤੇ ਰੱਖਿਆ। ਉਨ੍ਹਾਂ ਸਭ ਤੋਂ ਵੱਧ ਤਰਜੀਹ ਕਿਸਾਨੀ ਮੁੱਦਿਆਂ ਨੂੰ ਦਿੱਤੀ। ਉਨ੍ਹਾਂ ਖਾੜੀ ਦੇਸ਼ਾਂ ਵਿੱਚ ਫਸੀਆਂ ਔਰਤਾਂ ਸਮੇਤ ਹੋਰ ਵੱਖ ਵੱਖ ਦੇਸ਼ਾਂ ਵਿੱਚ ਏਜੰਟਾਂ ਵੱਲੋਂ ਫਸਾਏ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਉਨ੍ਹਾਂ ਦੀ ਵਤਨ ਵਾਪਸੀ ਕਢਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਸਮੇਂ-ਸਮੇਂ ਸਿਰ ਵਾਤਾਵਰਨ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਿਆ ਤੇ ਨਾਲ ਹੀ ਦੇਸ਼ ਵਿੱਚ ਪੈਦਾ ਹੋ ਰਹੇ ਜਲ ਸੰਕਟ ਦੀ ਚੁਣੌਤੀ ਨੂੰ ਵੀ ਬਾਖੂਬੀ ਪੇਸ਼ ਕੀਤਾ। ਸਰਦ ਰੁੱਤ 2022 ਦੇ ਪਹਿਲੇ ਸ਼ੈਸ਼ਨ ਦੌਰਾਨ ਹੀ ਪਾਰਲੀਮੈਂਟ ਵਿੱਚ ਇੱਕ ਇਤਿਹਾਸਿਕ ਮੋੜ ਆਇਆ ਜਦੋਂ ਅਜ਼ਾਦੀ ਦੇ 75 ਸਾਲਾਂ ਮਗਰੋਂ ਰਾਜ ਸਭਾ ਦੇ ਪਟਲ ’ਤੇ ਸੰਤ ਸੀਚੇਵਾਲ ਨੂੰ ਪੰਜਾਬੀ ਵਿੱਚ ਦਸਤਾਵੇਜ਼ ਸੌਂਪੇ ਗਏ। ਇਹ ਉਹਨਾਂ ਵੱਲੋਂ ਮਾਂ ਬੋਲੀ ਪੰਜਾਬੀ ਲਈ ਕੀਤਾ ਗਿਆ ਇੱਕ ਵੱਡਾ ਇਤਿਹਾਸਿਕ ਕਾਰਜ ਸੀ। ਇਸੇ ਨਾਲ ਹੀ ਉਹਨਾਂ ਨੇ ਦੇਸ਼ ਦੀਆਂ ਹੋਰ ਵੀ ਖੇਤਰੀ ਭਾਸ਼ਾਵਾਂ ਨੂੰ ਲਾਗੂ ਕਰਵਾਉਣ ਵਿੱਚ ਵੱਡਾ ਯੋਗਦਾਨ ਪਾਇਆ। ਸੰਤ ਬਲਬੀਰ ਸਿੰਘ ਸੀਚੇਵਾਲ ਨੇ 8 ਜੁਲਾਈ 2022 ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸੁਹੰ ਚੁੱਕੀ ਸੀ। ਉਨ੍ਹਾਂ ਸਦਨ ਵਿੱਚ ਆਪਣੇ ਸੰਬੋਧਨ ਰਾਹੀ ਪੁਰਜ਼ੋਰ ਮੰਗ ਕਰਦਿਆਂ ਜਿੱਥੇ ਕਿਸਾਨਾਂ ਦੇ ਕਰਜ਼ਿਆਂ ਤੇ ਕਾਰਪੋਰੇਟ ਘਰਾਣਿਆ ਵਾਂਗ ਲੀਕ ਮਾਰਨ ਦੀ ਮੰਗ ਕੀਤੀ ਸੀ, ਉੱਥੇ ਹੀ ਉਨ੍ਹਾਂ ਨੂੰ ਕਿਸਾਨੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਾਹਗਾ ਬਾਰਡਰ ਖੋਲ੍ਹਣ ਦੀ ਮੰਗ ਰੱਖੀ ਸੀ।

Advertisement

Advertisement