ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਸੀਚੇਵਾਲ ਨੇ ਮੁੱਖ ਮੰਤਰੀ ਦੇ ਨਾਲ ਪਾਣੀਆਂ ਦੇ ਮੁੱਦੇ ਵਿਚਾਰੇ

10:31 AM Oct 17, 2023 IST
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਕਤੂਬਰ
ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕਰਕੇ ਸੂਬੇ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ। ਮੁਲਾਕਾਤ ਮਗਰੋਂ ਸੰਤ ਸੀਚੇਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਬੁਰੀ ਤਰ੍ਹਾਂ ਪਲੀਤ ਹੋ ਗਿਆ ਹੈ। ਪਵਿੱਤਰ ਕਾਲੀ ਵੇਈਂ ਦਾ ਮਾਡਲ ਪੰਜਾਬ ਲਈ ਰਾਹ ਦਸੇਰਾ ਬਣ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬੜੀ ਤੇਜ਼ੀ ਨਾਲ ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਇਸ ਦੇ ਹੱਲ ਲਈ ਚਿੱਟੀ ਵੇਈਂ ਵਿੱਚ ਸਾਫ਼ ਪਾਣੀ ਛੱਡਿਆ ਜਾਣਾ ਹੈ। ਇਸ ਕੰਮ ਲਈ ਬਿਸਤ ਦੋਆਬ ਨਹਿਰ ਵਿੱਚੋਂ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿੱਚ ਛੱਡਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਿੰਬਲੀ ਨੇੜੇ ਰੈਗੂਲੇਟਰ ਬਣ ਚੁੱਕਿਆ ਹੈ। ਇਹ ਰੈਲੂਲੇਟਰ ਬਣਾਉਣ ਲਈ ਉਨ੍ਹਾਂ ਨੇ ਆਪਣੇ ਐੱਮਪੀ ਫੰਡ ਵਿੱਚੋਂ 1 ਕਰੋੜ 19 ਲੱਖ ਤੋਂ ਵੱਧ ਦੀ ਗਰਾਂਟ ਦਿੱਤੀ ਸੀ। ਇਸ ਦਾ ਨੀਂਹ ਪੱਥਰ 8 ਮਈ ਨੂੰ ਮੁੱਖ ਮੰਤਰੀ ਨੇ ਹੀ ਰੱਖਿਆ ਸੀ ਤੇ ਹੁਣ ਉਨ੍ਹਾਂ ਕੋਲੋਂ ਹੀ ਇਸ ਦਾ ਉਦਘਾਟਨ ਕਰਵਾਇਆ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਹੋਈ ਭਾਰੀ ਤਬਾਹੀ ਦੌਰਾਨ ਪੰਜਾਬ ਵਾਸੀਆਂ ਨੇ ਦੋ ਪਾੜ ਰਿਕਾਰਡ ਸਮੇਂ ਵਿੱਚ ਪੂਰ ਦਿੱਤੇ ਸਨ। ਉਨ੍ਹਾਂ ਬੰਨ੍ਹਾਂ ਦੀ ਮਜ਼ਬੂਤੀ ਲਈ ਅਜੇ ਵੀ ਕੰੰਮ ਚੱਲ ਰਿਹਾ ਹੈ। ਉਥੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਮੁੱਖ ਮੰਤਰੀ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਕਾਤ ਦੌਰਾਨ ਪਵਿੱਤਰ ਵੇਈ ਦੇ ਅਧੂਰੇ ਰਹਿੰਦੇ ਕਾਰਜਾਂ ਬਾਰੇ, ਸੁਲਤਾਨਪੁਰ ਲੋਧੀ ਵਿੱਚ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਲਈ ਲੋੜੀਂਦੇ ਪ੍ਰਬੰਧ ਕਰਨ, ਬੁੱਢੇ ਦਰਿਆ ਦੀ ਪੁਰਾਤਨ ਸ਼ਾਨ ਬਹਾਲ ਕਰਨ, ਸੁਲਤਾਨਪੁਰ ਲੋਧੀ ਨੂੰ ਮਾਡਲ ਕਸਬਾ ਬਣਾਉਣ, ਸੋਲਰ ਸਿਟੀ ਬਣਾਉਣ, ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਪੱਕੀ ਸੜਕ ਬਣਾਉਣ ਸਬੰਧੀ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਨ੍ਹਾਂ ਮੰਗਾਂ ਨੂੰ ਬੜੀ ਹੀ ਗੰਭੀਰਤਾ ਨਾਲ ਸੁਣਿਆ ਅਤੇ ਸਾਰੀਆਂ ਹੀ ਮੰਗਾਂ ਨੂੰ ਨਿਪੇਰੇ ਚਾੜ੍ਹਨ ਦਾ ਭਰੋਸਾ ਦਿੱਤਾ ਹੈ।

Advertisement

Advertisement