For the best experience, open
https://m.punjabitribuneonline.com
on your mobile browser.
Advertisement

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ

08:04 AM Jul 02, 2024 IST
ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
Advertisement

ਹਤਿੰਦਰ ਮਹਿਤਾ
ਜਲੰਧਰ, 1 ਜੁਲਾਈ
ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਲਾਮਤੀ ਬਾਰੇ ਪੱਤਰ ਸੌਂਪੇ। ਸੰਤ ਸੀਚੇਵਾਲ ਨੇ ਦੱਸਿਆ ਕਿ ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਵਿਦੇਸ਼ ਮੰਤਰਾਲਾ ਇਨ੍ਹਾਂ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਕੱਢਣ ਲਈ ਯਤਨਸ਼ੀਲ ਹੈ ਤੇ ਯੋਗ ਕਾਰਵਾਈ ਕਰ ਰਿਹਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਟਰੈਵਲ ਏਜੰਟਾਂ ਦੇ ਹੱਥੇ ਚੜ੍ਹ ਕੇ ਕਈ ਨੌਜਵਾਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰੀ ਨੂੰ ਜਿਹੜੇ ਪੱਤਰ ਦਿੱਤੇ ਉਨ੍ਹਾਂ ਵਿੱਚ ਆਰਮੀਨੀਆ ਦੀ ਜੇਲ੍ਹ ਵਿੱਚ ਫਸੇ 12 ਭਾਰਤੀਆਂ ਬਾਰੇ ਸੀ ਜਿਸ ਵਿੱਚ ਬਹੁਤੇ ਪੰਜਾਬੀ ਮੁੰਡੇ ਹਨ। ਇਸੇ ਤਰ੍ਹਾਂ ਰੂਸ ਦੀ ਫੌਜ ਵਿੱਚ ਜਬਰੀ ਭਰਤੀ ਕੀਤੇ ਨੌਜਵਾਨਾਂ ਬਾਰੇ ਵੀ ਦੱਸਿਆ। ਇਨ੍ਹਾਂ ਨੌਜਵਾਨਾਂ ਵਿੱਚੋਂ ਦੋ ਜਣਿਆਂ ਦੇ ਮਾਪਿਆਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਸੀ। ਕੁਵੈਤ ਵਿੱਚ ਜਰਮਨਜੀਤ ਸਿੰਘ ਨਾਂਅ ਦਾ ਨੌਜਵਾਨ ਦਾ ਮਾਮਲਾ ਵੀ ਵਿਦੇਸ਼ ਮੰਤਰੀ ਕੋਲ ਉਠਾਇਆ ਜਿਹੜਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ ਜਦਕਿ ਉਸ ਦੀ ਬਲੱਡ ਮਨੀ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ। ਦੁਬਈ ਦੀ ਜੇਲ੍ਹ ਵਿੱਚ ਫਸੇ 17 ਪੰਜਾਬੀ ਮੁੰਡਿਆਂ ਦਾ ਮਾਮਲਾ ਵੀ ਬੜਾ ਗੰਭੀਰ ਹੈ। ਪਿਛਲੇ ਡੇਢ ਸਾਲ ਤੋਂ ਇਨ੍ਹਾਂ ਨੌਜਵਾਨਾਂ ਦੇ ਮਾਪੇ ਆਪਣੇ ਬੱਚਿਆਂ ਨੂੰ ਜੇਲ੍ਹ ਵਿੱਚੋਂ ਕਢਵਾਉਣ ਦੀ ਚਾਰਾਜੋਈ ਕਰ ਰਹੇ ਹਨ।
ਇਨ੍ਹਾਂ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਉੱਥੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ। ਉਸ ਕੇਸ ਵਿੱਚ ਸ਼ੱਕ ਦੀ ਬਿਨ੍ਹਾ ’ਤੇ ਇਨ੍ਹਾਂ ਨੌਜਵਾਨਾਂ ਨੂੰ ਫੜਿਆ ਹੋਇਆ ਹੈ। ਸੰਤ ਸੀਚੇਵਾਲ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਆਪਣੀ ਜਾਨ ਜੋਖ਼ਮ ਵਿੱਚ ਨਾ ਪਾਉਣ।

Advertisement

Advertisement
Author Image

sukhwinder singh

View all posts

Advertisement
Advertisement
×