ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾ ਜਗਮਾਲ ਦੇ ਨਵੇਂ ਮੁਖੀ ਸੰਤ ਵਰਿੰਦਰ ਸਿੰਘ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

10:28 AM Sep 21, 2024 IST
ਗੁਰੂ ਘਰ ਵਿੱਚ ਨਤਮਸਤਕ ਹੋਣ ਮੌਕੇ ਸੰਤ ਵਰਿੰਦਰ ਸਿੰਘ ਤੇ ਹੋਰ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਹਰਿਆਣਾ ਦੇ ਸਿਰਸਾ ਸਥਿਤ ਡੇਰਾ ਜਗਮਾਲ ਦੇ ਨਵ-ਨਿਯੁਕਤ ਮੁਖੀ ਸੰਤ ਵਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਮੋਹਤਬਰ ਹਾਜ਼ਰ ਸਨ। ਇਸ ਮੌਕੇ ਸੰਤ ਵਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੂੰ ਰੂਹਾਨੀ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾਉਂਦੇ ਹਨ। ਇਸ ਮੌਕੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਪੱਸ਼ਟ ਕੀਤਾ ਕਿ ਡੇਰਾ ਜਗਮਾਲ ਭਾਵੇਂ ਸਿਰਸਾ ਵਿੱਚ ਹੈ ਪਰ ਇਸ ਦਾ ਡੇਰਾ ਸਿਰਸਾ ਨਾਲ ਕੋਈ ਸਬੰਧ ਨਹੀਂ ਹੈ ਸਗੋਂ ਇਹ ਡੇਰਾ ਗੁਰਬਾਣੀ ਦਾ ਉਪਾਸਕ ਹੈ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਦਾ ਹੈ।

Advertisement

Advertisement