For the best experience, open
https://m.punjabitribuneonline.com
on your mobile browser.
Advertisement

ਸੰਤੋਸ਼ ਮਹੰਤ ਦੀ ਅਕਾਲੀ ਦਲ ਵਿੱਚ ਵਾਪਸੀ

09:43 AM May 22, 2024 IST
ਸੰਤੋਸ਼ ਮਹੰਤ ਦੀ ਅਕਾਲੀ ਦਲ ਵਿੱਚ ਵਾਪਸੀ
ਬਠਿੰਡਾ ’ਚ ਸੰਤੋਸ਼ ਮਹੰਤ ਤੇ ਸਾਥੀਆਂ ਦਾ ਸਨਮਾਨ ਕਰਦੇ ਹੋਏ ਸੁਖਬੀਰ ਬਾਦਲ।
Advertisement

ਮਨੋਜ ਸ਼ਰਮਾ
ਬਠਿੰਡਾ, 21 ਮਈ
ਸ਼੍ਰੋਮਣੀ ਅਕਾਲੀ ਦੀ ਚੋਣ ਮੁਹਿੰਮ ਨੂੰ ਬਠਿੰਡਾ ਸ਼ਹਿਰ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਛੇ ਵਾਰ ਦੇ ਮਿਉਂਸਿਪਲ ਕੌਂਸਲ ਤੇ ਮੌਜੂਦਾ ਐੱਮਸੀ ਸੰਤੋਸ਼ ਕੁਮਾਰੀ ਮਹੰਤ ਅੱਜ ਆਪਣੇ ਸੈਂਕੜੇ ਸਮਰਥਕਾਂ ਸਣੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਤੋਸ਼ ਕੁਮਾਰੀ ਮਹੰਤ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਮਹੰਤ ਦੀ ਪਾਰਟੀ ਵਿਚ ਘਰ ਵਾਪਸੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਡੇ ਕੌਂਸਲਰ ਨੇ ਵੱਖ-ਵੱਖ ਕਾਰਨਾਂ ਕਰ ਕੇ ਪਾਰਟੀ ਛੱਡੀ ਸੀ ਪਰ ਉਨ੍ਹਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਬਠਿੰਡਾ ਤੇ ਪੰਜਾਬ ਦਾ ਵਿਕਾਸ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਵਾਪਸ ਪਾਰਟੀ ਵਿਚ ਸ਼ਾਮਲ ਹੋਏ ਹਨ।
ਮਹੰਤ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੂੰ ਵਿਸ਼ਵਾਸ ਦਿੱਤਾ ਕਿ ਉਹ ਅਕਾਲੀ ਦਲ ਦੇ ਸਮਰਪਿਤ ਵਰਕਰ ਵਜੋਂ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਉਂਦੀਆਂ ਸੰਸਦੀ ਚੋਣਾਂ ਵਿਚ ਬਠਿੰਡਾ ਵਿਚ ਕੀਤੇ ਕੰਮਾਂ ਦੇ ਬਦਲੇ ਵਿਚ ਹਰਸਿਮਰਤ ਕੌਰ ਬਾਦਲ ਨੂੰ ਮੁੜ ਐੱਮਪੀ ਦੇਖਣ ਲਈ ਕਾਹਲੇ ਹਨ।

Advertisement

Advertisement
Author Image

joginder kumar

View all posts

Advertisement
Advertisement
×