ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਈਸ਼ਰ ਸਿੰਘ ਸਕੂਲ ਵੱਲੋਂ ਬੂਟੇ ਲਾਉਣ ਦੀ ਮੁਹਿੰਮ

08:00 AM Sep 05, 2024 IST
ਰਾੜਾ ਸਾਹਿਬ ਸਕੂਲ ਵਿੱਚ ਤ੍ਰਿਵੇਣੀ ਲਗਾਉਂਦੇ ਹੋਏ ਪ੍ਰਬੰਧਕ। - ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 4 ਸਤੰਬਰ
ਵਾਤਾਵਰਨ ਦੀ ਸ਼ੁੱਧਤਾ ਲਈ ਤ੍ਰਿਵੈਣੀਆਂ ਅਤੇ ਬੂਟੇ ਲਗਾਉਣ ਦੀ ਆਰੰਭੀ ਮੁਹਿੰਮ ਤਹਿਤ ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾੜਾ ਸਾਹਿਬ ਦੀ ਮੈਨੇਜਮੈਂਟ ਕਮੇਟੀ, ਸਟਾਫ਼ ਅਤੇ ਸਕਿਉਰਿਟੀ ਦੇ ਨੁਮਾਇੰਦਿਆਂ ਵੱਲੋਂ ਤ੍ਰਿਵੇਣੀਆਂ ਲਾਈਆਂ ਗਈਆਂ। ਸਕੂਲ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਵਾਤਾਵਰਨ ਦੀ ਸ਼ੁੱਧਤਾ ਅਤੇ ਚੌਗਿਰਦੇ ਨੂੰ ਹਰਾ-ਭਰਾ ਬਣਾਉਣ ਲਈ ਸਕੂਲ ਅੰਦਰ ਬੂਟਿਆਂ ਦੀ ਨਰਸਰੀ ਤਿਆਰ ਕੀਤੀ ਗਈ ਹੈ। ਇਸ ਮੌਕੇ ਕੈਪਟਨ ਰਣਜੀਤ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਲੈਂਡ ਸਕੇਪ ਸੁਪਰਵਾਈਜ਼ਰ ਪਰਮਜੀਤ ਸਿੰਘ, ਮਾਲੀ ਸਵਰਨ ਸਿੰਘ, ਹਰਨੇਕ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ ਤੇ ਰਵਿੰਦਰ ਸਿੰਘ ਵੱਲੋਂ ਵੀ ਤ੍ਰਿਵੇਣੀਆਂ ਲਗਾਉਣ ਸਮੇਂ ਸਹਿਯੋਗ ਦਿੱਤਾ ਗਿਆ।

Advertisement

Advertisement