ਬੀਐੱਸ ਸੰਧੂ ਮੈਮੋਰੀਅਲ ਸਕੂਲ ’ਚ ਬੂਟੇ ਲਾਏ
07:42 AM Feb 04, 2025 IST
Advertisement
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 3 ਫਰਵਰੀ
ਇੱਥੇ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿੱਚ ਟਾਟਾ ਏਆਈਏ ਜੀਵਨ ਬੀਮਾ ਬ੍ਰਾਂਚ ਪਟਿਆਲਾ ਦੀ ਸਮੁੱਚੀ ਟੀਮ ਨੇ ‘ਪੰਜਾਬ ਦਾ ਕਮਾਲ, ਇੰਸ਼ੋਰੈਂਸ ਫਾਰ ਆਲ’ ਮੁਹਿੰਮ ਤਹਿਤ ਬੂਟੇ ਲਗਾਏ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਪਟਿਆਲਾ ਬ੍ਰਾਂਚ ਦੇ ਮੈਨੇਜਰ ਹਰਦੀਪ ਸਿੰਘ, ਅਮਨਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਈਆਰਡੀ ਏ ਮਿਸ਼ਨ 2047 ਦਾ ਇੱਕ ਹਿੱਸਾ ਹੈ ਜਿਸ ਦਾ ਮਕਸਦ ਦੇਸ਼ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਜੀਵਨ ਬੀਮਾ ਪ੍ਰਦਾਨ ਕਰਨਾ ਹੈ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਵੱਲੋਂ ਇਸ ਸਮੁੱਚੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਇਸ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement
Advertisement