For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ

10:36 AM May 28, 2024 IST
ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ
ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਂਦੇ ਹੋਏ ਕਲੋਨੀ ਦੇ ਵਸਨੀਕ। -ਫੋਟੋ: ਓਬਰਾਏ
Advertisement

ਖੰਨਾ:

Advertisement

ਇਥੋਂ ਦੇ ਸਮਰਾਲਾ ਰੋਡ ਸਥਿਤ ਓਜੀਐਲ ਕਲੋਨੀ ਵਿਖੇ ਰਹਿੰਦੇ ਲੋਕਾਂ ਅਤੇ ਬੱਚਿਆਂ ਨੇ ਕਸ਼ਮੀਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਾਏ। ਉਨ੍ਹਾਂ ਕਿਹਾ ਕਿ 45 ਡਿਗਰੀ ਤੋਂ ਵੱਧ ਰਹੇ ਤਾਪਮਾਨ ਨੂੰ ਦੇਖਦਿਆਂ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਅੰਬ, ਅਮਰੂਦ, ਨਿੰਮ, ਡੇਕ, ਸ਼ਹਿਤੂਤ, ਪਿੱਪਲ, ਲੁਕਾਟ ਅਤੇ ਵੱਖ ਵੱਖ ਫਲਦਾਰ ਤੇ ਫੁੱਲਦਾਰ ਬੂਟੇ ਲਾਏ ਗਏ। ਉਨ੍ਹਾਂ ਕਿਹਾ ਕਿ ਵਾਤਾਵਰਨ ਸ਼ੁੱਧਤਾ ਅਤੇ ਤਾਪਮਾਨ ਵਿਚ ਗਿਰਾਵਟ ਲਿਆਉਣ ਲਈ ਵੱਧ ਤੋਂ ਵੱਧ ਰੁੱਖ ਲਾਉਣਾ ਸਮੇਂ ਦੀ ਲੋੜ ਹੈ। ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ, ਜਤਿੰਦਰ ਸਿੰਘ ਮਹਿਮੀ, ਬਲਜਿੰਦਰ ਕੌਰ, ਮੰਜੂ ਨੇ ਕਿਹਾ ਕਿ ਹਰ ਵਿਅਕਤੀ ਘੱਟੋਂ ਘੱਟ ਇਕ ਰੁੱਖ ਲਾ ਕੇ ਉਸ ਦੀ ਸੇਵਾ ਸੰਭਾਲ ਕਰੇ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×